Pakistan Visa: ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪਾਕਿਸਤਾਨ ਜਾਣ ਲਈ ਅਰਜ਼ੀਆਂ ਮੰਗੀਆਂ
09:00 PM Jan 21, 2025 IST
Advertisement
ਸਰਬਜੀਤ ਸਿੰਘ ਭੱਟੀ
ਅੰਬਾਲਾ, 21 ਜਨਵਰੀ
Advertisement
ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂ ਪਾਕਿਸਤਾਨ ਜਾਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਅਰਜ਼ੀ ਦੇ ਸਕਦੇ ਹਨ। ਇਹ ਅਰਜ਼ੀ 27 ਜਨਵਰੀ ਤੱਕ ਦਿੱਤੀ ਜਾ ਸਕਦੀ ਹੈ।
ਇਹ ਜਾਣਕਾਰੀ ਦਿੰਦਿਆਂ ਮੇਅਰ ਪੂਜਾ ਕੁਮਾਰੀ ਨੇ ਕਿਹਾ ਕਿ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਨੂੰ ਸੂਬਾ ਸਰਕਾਰ ਤੋਂ ਇਜਾਜ਼ਤ ਲੈਣੀ ਪੈਂਦੀ ਹੈ ਜਿਹੜੇ ਸ਼ਰਧਾਲੂ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪਾਕਿਸਤਾਨ ਜਾਣ ਦੇ ਇੱਛੁਕ ਹਨ, ਉਹ 27 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ ਤਾਂ ਜੋ ਲੋੜੀਂਦੀ ਜਾਂਚ ਤੋਂ ਬਾਅਦ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ ਜਾਵੇਗੀ।
Advertisement
Advertisement