ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿ ਨੂੰ ਸਰਹੱਦ ਪਾਰ ਅਤਿਵਾਦ ਦੇ ਨਤੀਜੇ ਭੁਗਤਣੇ ਪੈਣਗੇ: ਭਾਰਤ

10:45 PM Sep 28, 2024 IST
ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਕਮਿਸ਼ਨ ਦੀ ਪਹਿਲੀ ਸਕੱਤਰ ਭਾਵਿਕਾ ਮੰਗਲਾਨੰਦਨ ਸੰਬੋਧਨ ਕਰਦੀ ਹੋਈ। -ਫੋਟੋ: ਪੀਟੀਆਈ

ਸੰਯੁਕਤ ਰਾਸ਼ਟਰ, 28 ਸਤੰਬਰ

Advertisement

ਭਾਰਤ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿੱਚ ਪਾਕਿਸਤਾਨ ਨੂੰ ਖਰੀਆਂ- ਖਰੀਆਂ ਸੁਣਾਉਂਦਿਆਂ ਕਿਹਾ ਕਿ ਦੁਨੀਆ ਭਰ ਵਿੱਚ ਅਤਿਵਾਦੀ ਘਟਨਾਵਾਂ ਵਿੱਚ ਉਸ ਦਾ ਹੱਥ ਰਿਹਾ ਹੈ ਅਤੇ ਗੁਆਂਢੀ ਦੇਸ਼ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਭਾਰਤ ਖ਼ਿਲਾਫ਼ ਸਰਹੱਦ ਪਾਰ ਅਤਿਵਾਦ ਦੇ ਨਤੀਜੇ ਉਸ ਨੂੰ ਲਾਜ਼ਮੀ ਤੌਰ ’ਤੇ ਭੁਗਤਣੇ ਪੈਣਗੇ।

ਭਾਰਤ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ 79ਵੇਂ ਸੈਸ਼ਨ ਦੀ ਆਮ ਬਹਿਸ ਵਿੱਚ ਆਪਣੇ ਸੰਬੋਧਨ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਜ਼ੰਮੂ ਕਸ਼ਮੀਰ ਦਾ ਮੁੱਦਾ ਉਠਾਏ ਜਾਣ ਦੀ ਪ੍ਰਤੀਕਿਰਿਆ ਵਿੱਚ ਆਪਣੇ ‘ਜਵਾਬ ਦੇਣ ਦੇ ਅਧਿਕਾਰ’ ਦਾ ਸ਼ੁੱਕਰਵਾਰ ਨੂੰ ਇਸਤੇਮਾਲ ਕੀਤਾ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਮਿਸ਼ਨ ਵਿੱਚ ਪਹਿਲੀ ਸਕੱਤਰ ਭਾਵਿਕਾ ਮੰਗਲਾਨੰਦਨ ਨੇ ਭਾਰਤ ਦੇ ਜਵਾਬ ਦੇਣ ਦੇ ਅਧਿਕਾਰ ਤਹਿਤ ਕਿਹਾ, ‘ਇਸ ਜਨਰਲ ਅਸੈਂਬਲੀ ਨੇ ਅੱਜ ਸਵੇਰੇ ਅਫ਼ਸੋਸਨਾਕ ਢੰਗ ਨਾਲ ਇਕ ਹਾਸੋਹੀਣੀ ਘਟਨਾ ਦੇਖੀ। ਅਤਿਵਾਦ, ਨਸ਼ੀਲੇ ਪਦਾਰਥ ਦੇ ਕਾਰੋਬਾਰ ਅਤੇ ਕੌਮਾਂਤਰੀ ਅਪਰਾਧ ਲਈ ਦੁਨੀਆ ਭਰ ਵਿੱਚ ਪਛਾਣੇ ਜਾਂਦੇ ਅਤੇ ਫੌਜ ਵੱਲੋਂ ਚਲਾਏ ਜਾਂਦੇ ਇਕ ਦੇਸ਼ ਨੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।’ ਉਨ੍ਹਾਂ ਕਿਹਾ ਕਿ ਜਿਵੇਂ ਕਿ ਦੁਨੀਆ ਜਾਣਦੀ ਹੈ ਕਿ ਪਾਕਿਸਤਾਨ ਆਪਣੇ ਗੁਆਂਢੀਆਂ ਖ਼ਿਲਾਫ਼ ਹਥਿਆਰ ਵਜੋਂ ਸਰਹੱਦ ’ਤੇ ਅਤਿਵਾਦ ਦਾ ਲੰਬੇ ਸਮੇਂ ਤੋਂ ਇਸਤੇਮਾਲ ਕਰਦਾ ਰਿਹਾ ਹੈ। ਮੰਗਲਾਨੰਦਨ ਨੇ ਪਾਕਿਸਤਾਨ ਸਥਿਤ ਅਤਿਵਾਦੀ ਜਥੇਬੰਦੀਆਂ ਵੱਲੋਂ ਭਾਰਤ ’ਚ ਕੀਤੇ ਗਏ ਵੱਖ ਵੱਖ ਅਤਿਵਾਦੀ ਹਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ, ‘ਸੂਚੀ ਲੰਬੀ ਹੈ। ਅਜਿਹੇ ਦੇਸ਼ ਦਾ ਹਿੰਸਾ ਬਾਰੇ ਕਿਧਰੇ ਵੀ ਬੋਲਣਾ ਪੂਰੀ ਤਰ੍ਹਾਂ ਪਾਖੰਡ ਹੈ।’ -ਪੀਟੀਆਈ

Advertisement

Advertisement