ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ
07:18 AM Apr 02, 2024 IST
ਪੱਤਰ ਪ੍ਰੇਰਕ
ਅਟਾਰੀ, 1 ਅਪਰੈਲ
ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਵੱਲੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਸ਼ੱਕੀ ਹਾਲਤ ਵਿੱਚ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਸਮੇਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਐਤਵਾਰ ਦੀ ਸ਼ਾਮ ਨੂੰ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਇੱਕ ਪਾਕਿਸਤਾਨੀ ਨਾਗਰਿਕ ਨੂੰ ਸਰਹੱਦੀ ਚੌਕੀ ਕਾਹਨਗੜ੍ਹ ਨੇੜਿਓਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ’ਤੇ ਸ਼ੱਕੀ ਹਲਚਲ ਦੇਖੀ ਗਈ। ਇਸ ਤੋਂ ਬਾਅਦ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਰਣਨੀਤੀ ਬਣਾ ਕੇ ਕੰਡਿਆਲੀ ਤਾਰ ਤੋਂ ਅੱਗੇ ਜਾ ਕੇ ਘੁਸਪੈਠ ਕਰ ਰਹੇ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕਰ ਲਿਆ। ਪਾਕਿਸਤਾਨੀ ਨਾਗਰਿਕ ਨੇ ਆਪਣਾ ਨਾਂ ਮੁਹੰਮਦ ਜ਼ਮੀਲ (32) ਪਿਤਾ ਦਾ ਨਾਂ ਮੁਹੰਮਦ ਹਨੀਫ ਵਾਸੀ ਖੁਰਦ ਚੱਕ ਨੰਬਰ 5, ਤਹਿਸੀਲ ਅਤੇ ਜ਼ਿਲ੍ਹਾ ਨਨਕਾਣਾ ਸਾਹਿਬ, ਪੰਜਾਬ, ਪਾਕਿਸਤਾਨ ਦੱਸਿਆ ਹੈ।
Advertisement
Advertisement