ਸਰਹੱਦੀ ਖੇਤਰ ਵਿੱਚੋਂ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
08:07 AM Nov 16, 2023 IST
Advertisement
ਪੱਤਰ ਪ੍ਰੇਰਕ
ਅਟਾਰੀ, 15 ਨਵੰਬਰ
ਇੱਥੇ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਵੱਲੋਂ ਅੱਜ ਸਰਹੱਦੀ ਚੌਕੀ ਕਾਹਨਗੜ੍ਹ ਦੇ ਪਿੰਡ ਰੋੜਾਂਵਾਲਾ ਖੁਰਦ ਦੇ ਖੇਤਾਂ ਦੀ ਤਲਾਸ਼ੀ ਮੁਹਿੰਮ ਦੌਰਾਨ ਪਾਕਿਸਤਾਨੀ ਡਰੋਨ ਅਤੇ ਉਸ ਨਾਲ ਬੱਝੀ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪਾਕਿਸਤਾਨੀ ਡਰੋਨ ਚੀਨ ਦਾ ਬਣਿਆ ਕਵਾਡਕਾਪਟਰ ਹੈ। ਇਸ ਸਬੰਧੀ ਸੀਮਾ ਸੁਰੱਖਿਆ ਬਲ ਨੇ ਪੁਲੀਸ ਥਾਣਾ ਘਰਿੰਡਾ ਨੂੰ ਜਾਣਕਾਰੀ ਦਿੱਤੀ, ਜਿਸ ਦੇ ਆਧਾਰ ’ਤੇ ਪੁਲੀਸ ਵੱਲੋਂ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
Advertisement
Advertisement