For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨੀ ਘੁਸਪੈਠੀਆ ਕਾਬੂ

08:01 AM Mar 08, 2024 IST
ਪਾਕਿਸਤਾਨੀ ਘੁਸਪੈਠੀਆ ਕਾਬੂ
Advertisement

ਅਟਾਰੀ (ਪੱਤਰ ਪ੍ਰੇਰਕ): ਬੀਐੱਸਐੱਫ ਨੇ ਕੌਮਾਂਤਰੀ ਸਰਹੱਦ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਰਹੱਦੀ ਚੌਕੀ ਰੋੜਾਂਵਾਲਾ ਨੇੜੇ ਗ਼ੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੁੰਦੇ ਪਾਕਿਸਤਾਨੀ ਘੁਸਪੈਠੀਏ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਘੇਰ ਲਿਆ। ਉਸ ਨੇ ਜਦੋਂ ਭੱਜਣ ਦੀ ਕੋਸ਼ਿਸ ਕੀਤੀ ਤਾਂ ਜਵਾਨਾਂ ਨੇ ਪਿੱਛਾ ਕਰਕੇ ਉਸ ਨੂੰ ਫੜ ਲਿਆ। ਬੀਐੱਸਐੱਫ ਵੱਲੋਂ ਪੁੱਛ ਪੜਤਾਲ ਕਰਨ ’ਤੇ ਉਸ ਨੇ ਆਪਣਾ ਨਾਂ ਮੁਹੰਮਦ ਅਲੀ ਵਾਸੀ ਨੇੜੇ ਮੁਲਤਾਨ ਸਰਕਟ ਹਾਊਸ ਕੈਂਟ ਜ਼ਿਲ੍ਹਾ ਮੁਲਤਾਨ (ਪਾਕਿਸਤਾਨ) ਦੱਸਿਆ।

Advertisement

Advertisement
Author Image

sukhwinder singh

View all posts

Advertisement
Advertisement
×