ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ ਦਾ ਸਾਬਕਾ ਮੰਤਰੀ ਭਗੌੜਾ ਕਰਾਰ

05:43 PM Jul 23, 2023 IST

ਇਸਲਾਮਾਬਾਦ, 23 ਜੁਲਾਈ
ਲਾਹੌਰ ਦੀ ਅਦਾਲਤ ਨੇ ਮਨੀ ਲਾਂਡਰਿੰਗ ਕੇਸ ਵਿੱਚ ਪਾਕਿਸਤਾਨ ਦੇ ਸਾਬਕਾ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਆਗੂ ਮੂਨੀਸ ਇਲਾਹੀ ਨੂੰ ਭਗੌੜਾ ਕਰਾਰ ਦਿੱਤਾ ਹੈ। ਇਹ ਜਾਣਕਾਰੀ ਪਾਕਿਸਤਾਨ ਦੇ ਮੀਡੀਆ ਵਿੱਚ ਦਿੱਤੀ ਗਈ ਹੈ। ਸੰਘੀ ਜਾਂਚ ਏਜੰਸੀ (ਐੱਫਆਈਏ) ਨੇ ਕਥਿਤ 72 ਕਰੋੜ ਰੁਪਏ ਦੇ ਘੁਟਾਲੇ ਦੇ ਮਾਮਲੇ ਵਿੱਚ ਇਲਾਹੀ ਤੇ ਹੋਰਾਂ ਖ਼ਿਲਾਫ਼ ਪਿਛਲੇ ਸਾਲ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਇਸ ਸਮੇਂ ਉਹ ਮਨੀ ਲਾਂਡਰਿੰਗ ਨਾਲ ਜੁੜੇ ਦੋ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਅਦਾਲਤ ਦੇ ਹੁਕਮਾਂ ਮਗਰੋਂ ਇਲਾਹੀ ਦਾ ਪਛਾਣ ਪੱਤਰ, ਪਾਸਪੋਰਟ, ਬੈਂਕ ਖਾਤੇ ਅਤੇ ਜਾਇਦਾਦ ਨੂੰ ਸੀਲ ਕਰਨ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ। -ਏਐੱਨਆਈ

Advertisement

Advertisement