ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਕਾ ਮੋਰਚਾ: ਅਧਿਕਾਰੀਆਂ ’ਤੇ ਵਾਅਦੇ ਕਰ ਕੇ ਮੁੱਕਰਨ ਦੇ ਦੋਸ਼

10:33 AM Oct 10, 2024 IST

ਪੱਤਰ ਪ੍ਰੇਰਕ
ਨਥਾਣਾ, 9 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਪਾਣੀ ਦੀ ਨਿਕਾਸੀ ਨੂੰ ਲੈ ਕੇ ਲੋਕਾਂ ਦੇ ਸਹਿਯੋਗ ਨਾਲ ਇਥੇ ਲਾਇਆ ਪੱਕਾ ਮੋਰਚਾ ਅੱਜ 27ਵੇਂ ਦਿਨ ਵੀ ਜਾਰੀ ਰਿਹਾ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਨਗਰ ਪੰਚਾਇਤ ਦਾ ਕਾਰਜ ਸਾਧਕ ਅਫ਼ਸਰ ਅਤੇ ਜੇਈ ਕਿਸੇ ਵੀ ਘਿਰਾਓ ’ਚੋਂ ਮੁਕਤ ਹੋਣ ਸਮੇਂ ਵਰਕਰਾਂ ਅਤੇ ਧਰਨਾਕਾਰੀਆਂ ਨਾਲ ਜੋ ਵਾਅਦੇ ਕਰਦੇ ਹਨ ਬਾਅਦ ਵਿੱਚ ਉਨ੍ਹਾਂ ਨੂੰ ਪੂਰਾ ਕਰਨ ਦੀ ਥਾਂ ਲਾਰਾ ਲੱਪਾ ਲਾ ਕੇ ਡੰਗ ਟਪਾਉਣ ਦੇ ਰਾਹ ਪੈ ਜਾਂਦੇ ਹਨ ਜਿਸ ਕਾਰਨ ਧਰਨਾਕਾਰੀਆਂ ’ਚ ਰੋਹ ਵੱਧ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਐਸਡੀਐੱਮ ਬਠਿੰਡਾ ਵੱਲੋਂ ਭਲਕੇ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਨਾਲ ਹੋਣ ਵਾਲੀ ਮੀਟਿੰਗ ਦਾ ਸੁਨੇਹਾ ਮਿਲ ਗਿਆ। ਧਰਨਾਕਾਰੀਆਂ ਅਨੁਸਾਰ ਇਸ ਮੀਟਿੰਗ ’ਚ ਅਹਿਮ ਵਿਚਾਰ ਵਟਾਂਦਰੇ ਕੀਤੇ ਜਾਣਗੇ ਅਤੇ ਸਮੱਸਿਆ ਦਾ ਪੱਕਾ ਹੱਲ ਲੱਭਿਆ ਜਾਵੇਗਾ।

Advertisement

Advertisement