ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਇਬ ਤਹਿਸੀਲਦਾਰ ਦੇ ਦਫਤਰ ਅੱਗੇ ਪੱਕਾ ਮੋਰਚਾ ਜਾਰੀ

11:49 AM Sep 18, 2024 IST

ਰਵਿੰਦਰ ਰਵੀ
ਬਰਨਾਲਾ/ਧਨੌਲਾ, 17 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਹਿਸੀਲਦਾਰ ਦਫਤਰ ਧਨੌਲਾ ਮੂਹਰੇ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਿਹਾ। ਬਲਾਕ ਆਗੂ ਜਰਨੈਲ ਸਿੰਘ ਜਵੰਧਾ ਪਿੰਡੀ, ਅਮਰਜੀਤ ਕੌਰ ਬਡਬਰ, ਜਵਾਲਾ ਸਿੰਘ ਬਡਬਰ ਨੇ ਕਿਹਾ ਕਿ ਕਿ 23 ਅਪਰੈਲ 2024 ਨੂੰ ਪਾਵਰਕੌਮ ਦੀ ਅਣਗਹਿਲੀ ਕਾਰਨ ਕਿਸਾਨ ਸੁਖਦੇਵ ਸਿੰਘ ਦੀ 10 ਏਕੜ ਬਲਵੀਰ ਸਿੰਘ ਦੀ ਚਾਰ ਏਕੜ ਅਤੇ ਗੁਰਮੇਲ ਸਿੰਘ ਅਤਰ ਸਿੰਘ ਵਾਲਾ ਦੀ ਛੇ ਕਨਾਲ ਕਣਕ ਦੀ ਫਸਲ ਸੜ ਕੇ ਸਵਾਹ ਹੋ ਗਈ ਸੀ ਕਿਉਂਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀ ਸਪਲਾਈ ਹਮੇਸ਼ਾ ਬੰਦ ਰਹਿੰਦੀ ਹੈ ਪਰ ਉਸ ਦਿਨ ਬਿਜਲੀ ਬੋਰਡ ਨੇ ਸਪਲਾਈ ਚਾਲੂ ਕਰ ਦਿੱਤੀ ਜਿਸ ਕਾਰਨ ਤਾਰਾ ਦੇ ਸਪਾਰਕ ਹੋਣ ਕਾਰਨ ਕਣਕ ਦੀ ਫਸਲ ਸੜ ਕੇ ਸਵਾਹ ਹੋ ਗਈ। ਬਿਜਲੀ ਵਿਭਾਗ ਵੱਲੋਂ ਇਸ ਦੀ ਰਿਪੋਰਟ ਤੋੜ ਮਰੋੜ ਕੇ ਪੇਸ਼ ਕਰ ਦਿੱਤੀ ਗਈ ਜਦਕਿ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕੇ ਉਨ੍ਹਾਂ ਇੱਕ ਮਹੀਨੇ ਦੇ ਅੰਦਰ ਅੰਦਰ ਮੁਆਵਜ਼ਾ ਮਿਲ ਜਾਵੇਗਾ। ਪ੍ਰੰਤੂ ਪੰਜ ਮਹੀਨੇ ਹੋਣ ਦੇ ਬਾਵਜੂਦ ਪ੍ਰਸ਼ਾਸਨ ਨੇ ਹਾਲੇ ਤੱਕ ਕਿਸਾਨਾਂ ਦੀ ਬਾਂਹ ਨਹੀਂ ਫੜੀ ਜਿਸ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਹੁਣ ਨਾਇਬ ਤਹਿਸੀਲਦਾਰ ਧਨੌਲਾ ਦੇ ਦਫਤਰ ਅੱਗੇ ਮੁਆਵਜ਼ਾ ਨਾ ਮਿਲਣ ਤੱਕ ਦਿਨ ਰਾਤ ਦਾ ਪੱਕਾ ਮੋਰਚਾ ਲਾਇਆ ਗਿਆ ਹੈ। ਕਿਸਾਨ ਆਗੂ ਜਰਨੈਲ ਸਿੰਘ ਨੇ ਦੱਸਿਆ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਕੁਦਰਤੀ ਮਾਰਾਂ ਲਈ ਖੇਤੀਬਾੜੀ ਸੈਕਟਰ ਵਾਸਤੇ ਰਾਖਵਾਂ ਬਜਟ ਰੱਖਿਆ ਜਾਵੇ।

Advertisement

Advertisement