ਢੈਪਈ ਟੌਲ ਪਲਾਜ਼ਾ ਹਟਾਉਣ ਲਈ ਪੱਕਾ ਮੋਰਚਾ ਜਾਰੀ
08:55 AM Dec 24, 2023 IST
Advertisement
ਪੱਤਰ ਪ੍ਰੇਰਕ
ਭੀਖੀ, 23 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਉਸਾਰੇ ਟੌਲ ਪਲਾਜ਼ਾ ਢੈਪਈ ਨੂੰ ਪੁੱਟਣ ਲਈ ਲੱਗਿਆ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਗੈਰ ਕਾਨੂੰਨੀ ਟੌਲ ਪਲਾਜ਼ੇ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ ਜਿਸ ਕਾਰਨ ਕਈ ਜਣਿਆਂ ਦੀ ਜਾਨ ਚਲੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਦਾ ਮਾਲੀ ਨੁਕਸਾਨ ਵੀ ਹੋਇਆ ਹੈ ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਮਾਨਸਾ ਪੁਲੀਸ ਤੇ ਸਿਵਲ ਪ੍ਰਸ਼ਾਸਨ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਛਮਣ ਸਿੰਘ ਚੱਕ ਅਲੀਸ਼ੇਰ, ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ, ਸੁਖਦੇਵ ਸਿੰਘ, ਜਗਜੀਤ ਸਿੰਘ ਧਲੇਵਾਂ, ਮਨਜੀਤ ਸਿੰਘ ਮਾਖਾ ਤੇ ਹੋਰ ਹਾਜ਼ਰ ਸਨ।
Advertisement
Advertisement
Advertisement