ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਕਾ ਮੋਰਚਾ: ਲੋਕਾਂ ਨੂੰ ਨਿਕਾਸੀ ਦਾ ਕੰਮ ਰੁਕਣ ਦਾ ਖ਼ਦਸ਼ਾ

07:36 AM Oct 04, 2024 IST

ਪੱਤਰ ਪ੍ਰੇਰਕ
ਨਥਾਣਾ, 3 ਅਕਤੂਬਰ
ਨਥਾਣਾ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਲੋਕਾਂ ਦੇ ਸਹਿਯੋਗ ਨਾਲ ਲਾਇਆ ਇਥੇ ਮੋਰਚਾ ਅੱਜ 21ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਇਕੱਠ ’ਚ ਬੋਲਦਿਆਂ ਯੂਨੀਅਨ ਆਗੂਆਂ ਰਾਮਰਤਨ ਸਿੰਘ, ਹੈਪੀ ਸਿੰਘ, ਜੱਗੀ ਮਾਲਵਾ ਅਤੇ ਜਸਵੰਤ ਸਿੰਘ ਗੋਰਾ ਨੇ ਕਿਹਾ ਕਿ ਭਾਵੇਂ ਯੂਨੀਅਨ ਦੇ ਉੱਦਮ ਨਾਲ ਪਾਣੀ ਦੀ ਨਿਕਾਸੀ ਹੋ ਰਹੀ ਹੈ ਲੇਕਿਨ ਪ੍ਰਸ਼ਾਸਨ ਦਾ ਸਹਿਯੋਗ ਨਾਲ ਮਿਲਣ ਕਾਰਨ ਇਹ ਕੰਮ ਤਸੱਲੀਬਖਸ਼ ਨਹੀਂ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਨਗਰ ਪੰਚਾਇਤ ਦੇ ਅਧਿਕਾਰੀ ਟਾਲ-ਮਟੋਲ ਦੀ ਨੀਤੀ ਅਪਣਾ ਕੇ ਮਸਲਾ ਵੀ ਹੱਲ ਨਹੀਂ ਕਰਨਾ ਚਾਹੁੰਦੇ ਅਤੇ ਧਰਨਾ ਨੂੰ ਵੀ ਖ਼ਤਮ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇ ਨਗਰ ਪੰਚਾਇਤ ਅਧਿਕਾਰੀਆਂ ਦਾ ਵਤੀਰਾ ਇਹੀ ਰਿਹਾ ਤਾਂ ਆਉਂਦੇ ਦਿਨਾਂ ਤੱਕ ਮੀਟਿੰਗਾਂ ਕਰਕੇ ਸੰਘਰਸ਼ ਦੀ ਰੂਪਰੇਖਾ ਬਦਲੀ ਜਾਵੇਗੀ।

Advertisement

Advertisement