ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਪੱਕਾ ਮੋਰਚਾ: ਰਾਜੇਵਾਲ ਵੱਲੋਂ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ

08:37 AM Nov 20, 2024 IST
ਬਲਬੀਰ ਸਿੰਘ ਰਾਜੇਵਾਲ ਤੇ ਹੋਰਾਂ ਦਾ ਸਨਮਾਨ ਕਰਦੇ ਹੋਏ ਸਿੱਖ ਆਗੂ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 19 ਨਵੰਬਰ
ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪਿੱਛਲੇ ਸਾਲ 7 ਜਨਵਰੀ ਨੂੰ ਸ਼ੁਰੂ ਕੀਤਾ ਲੜੀਵਾਰ ਧਰਨਾ (ਪੱਕਾ ਮੋਰਚਾ) ਜਾਰੀ ਹੈ। ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਬੰਦੀ ਸਿੰਘਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸਜ਼ਾਵਾਂ ਭੁਗਤ ਚੁੱਕੇ ਸਾਰੇ ਸਿੱਖ ਕੈਦੀਆਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ।
ਕਿਸਾਨ ਆਗੂ ਰਾਜੇਵਾਲ ਨੇ ਧਰਨੇ ਵਿੱਚ ਪਹੁੰਚ ਕੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਮੁੱਖ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਸਮੂਹ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕਿਸਾਨ ਆਗੂ ਰਾਜੇਵਾਲ ਅਤੇ ਹੋਰਨਾਂ ਆਗੂਆਂ ਦਾ ਸਨਮਾਨ ਕੀਤਾ।

Advertisement

Advertisement