ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਨਬਸ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ

08:02 AM Sep 20, 2024 IST
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਨਬਸ ਮੁਲਾਜ਼ਮ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਸਤੰਬਰ
ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਪੰਜਾਬ ਦੇ 27 ਡਿਪੂਆਂ ’ਤੇ ਗੇਟ ਰੈਲੀਆਂ ਕੀਤੀਆਂ ਗਈਆਂ ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਨਬੱਸ ਮੁਲਾਜ਼ਮਾਂ ਨੇ ਸਰਕਾਰ ਵੱਲੋਂ ਮੰਗਾਂ ਨਾ ਮੰਨਣ ’ਤੇ ਨਾਅਰੇਬਾਜ਼ੀ ਵੀ ਕੀਤੀ।
ਸੂਬਾ ਸਕੱਤਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਕਮੇਟੀ ਬਣਾ ਕੇ ਦੋ ਮਹੀਨਿਆਂ ਵਿੱਚ ਮੰਗਾਂ ਹੱਲ ਕਰਨ ਲਈ ਕਿਹਾ ਗਿਆ ਸੀ, ਪਰ ਮੈਨੇਜਮੈਂਟ ਅਧਿਕਾਰੀਆਂ ਨੇ ਸਮਾਂ ਕੱਢ ਕੇ ਮੁਲਾਜ਼ਮਾਂ ਨੂੰ ਰਾਹ ’ਤੇ ਪਾ ਦਿੱਤਾ। ਸੰਘਰਸ਼ ਦੇ ਜਲੰਧਰ ਉਪ ਚੋਣ ਦੌਰਾਨ ਮੁੱਖ ਮੰਤਰੀ ਨੇ ਵੀ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦੇਣ ਦੀ ਗੱਲ ਕਹੀ ਸੀ। ਇੱਕ ਕਮੇਟੀ ਬਣਾਈ ਗਈ। ਇਸ ਸਬੰਧੀ ਅੰਤਿਮ ਰਿਪੋਰਟ ਤਿਆਰ ਕਰ ਕੇ ਸਰਕਾਰ ਨੂੰ ਭੇਜੀ ਗਈ ਸੀ ਪਰ ਫਿਰ ਵੀ ਸਰਕਾਰ ਨੇ ਕੋਈ ਮੰਗ ਨਹੀਂ ਮੰਨੀ। ਮੁਲਾਜ਼ਮਾਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 21 ਅਕਤੂਬਰ ਤੋਂ ਬਾਅਦ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਧਰਨਾਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਪਰ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ। ਆਗੂ ਜਗਤਾਰ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਸੱਤਾ ’ਚ ਆਏ ਕਰੀਬ 3 ਸਾਲ ਦਾ ਸਮਾਂ ਹੋ ਗਿਆ ਹੈ ਪਰ ਇਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਨਬੱਸ ’ਚ ਕੋਈ ਨਵੀਂ ਬੱਸ ਨਹੀਂ ਜੋੜੀ, ਚਾਰ ਸੌ ਦੇ ਕਰੀਬ ਬੱਸਾਂ ਖਸਤਾਹਾਲ ਹੋਣ ਦੇ ਕੰਢੇ ’ਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੀ.ਆਰ.ਟੀ.ਸੀ ਦੇ ਅਧਿਕਾਰੀ ਮੋਟਾ ਕਮਿਸ਼ਨ ਕਮਾਉਣ ਲਈ ਕਿਲੋਮੀਟਰ ਸਕੀਮ ਦੀਆਂ ਬੱਸਾਂ ਲਗਾਉਣ ਦੀ ਕਾਹਲੀ ਵਿੱਚ ਹਨ ਅਤੇ ਭ੍ਰਿਸ਼ਟਾਚਾਰ ਦੇ ਕਈ ਮਾਮਲੇ ਵੀ ਸਾਹਮਣੇ ਆਏ ਹਨ। ਇਹ ਸਰਕਾਰੀ ਮੁਲਾਜ਼ਮਾਂ ਨੂੰ ਲਾਭ ਦੇਣ ਦੀ ਬਜਾਏ ਪੂਰੀ ਤਰ੍ਹਾਂ ਪ੍ਰਾਈਵੇਟ ਬੱਸ ਚਾਲਕਾਂ ਨੂੰ ਫਾਇਦਾ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 21 ਅਕਤੂਬਰ ਨੂੰ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। 22 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।

Advertisement

Advertisement