ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਜ਼ਿਲ੍ਹੇ ਦੇ ਪੰਚ 19 ਨੂੰ ਚੁੱਕਣਗੇ ਸਹੁੰ

06:01 AM Nov 17, 2024 IST

 

Advertisement

ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ(ਮੁਹਾਲੀ), 16 ਨਵੰਬਰ
ਮੁਹਾਲੀ ਜ਼ਿਲ੍ਹੇ ਦੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਸ਼ਹਿਰ ਦੇ ਸੈਕਟਰ-88 ਵਿੱਚ ਖੁੱਲ੍ਹੇ ਮੈਦਾਨ ਵਿੱਚ ਹੋਵੇਗਾ। ਮੁਹਾਲੀ ਜ਼ਿਲ੍ਹੇ ਦੇ ਚਾਰ ਬਲਾਕਾਂ ਮੁਹਾਲੀ, ਖਰੜ, ਮਾਜਰੀ ਅਤੇ ਡੇਰਾਬਸੀ ਦੇ ਸੈਂਕੜੇ ਪੰਚਾਇਤ ਮੈਂਬਰ ਇਕੱਠੇ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਆਪਣੇ ਅਹੁਦੇ ਦੀ ਸਹੁੰ ਚੁਕਾਉਣਗੇ।
ਪੰਚਾਇਤ ਵਿਭਾਗ ਵੱਲੋਂ ਚਾਰੇ ਬਲਾਕਾਂ ਦੇ ਪੰਚਾਇਤ ਮੈਂਬਰਾਂ ਦੀ ਸਹੁੰ ਚੁੱਕ ਸਮਾਰੋਹ ਵਿੱਚ ਹਾਜ਼ਰੀ ਯਕੀਨੀ ਬਣਾਉਣ ਲਈ ਪੰਚਾਇਤ ਸਕੱਤਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਵਿਭਾਗ ਵੱਲੋਂ ਪੰਚਾਂ ਨੂੰ ਸਹੁੰ ਚੁਕਾਉਣ ਲਈ ਨਿਰਧਾਰਿਤ ਪ੍ਰੋਫ਼ਾਰਮਾ ਵੀ ਤਿਆਰ ਕੀਤਾ ਜਾ ਰਿਹਾ ਹੈ, ਜਿਹੜਾ ਸਮੁੱਚੇ ਪੰਚਾਂ ਨੂੰ ਵੰਡਿਆ ਜਾਵੇਗਾ ਅਤੇ ਉਨ੍ਹਾਂ ਦੇ ਦਸਤਖ਼ਤ ਵੀ ਯਕੀਨੀ ਬਣਾਏ ਜਾਣਗੇ। ਇਸੇ ਸਹੁੰ ਚੁੱਕ ਪ੍ਰੋਫ਼ਾਰਮੇ ਉੱਤੋਂ ਪੜ੍ਹ ਕੇ ਪੰਚਾਇਤ ਮੈਂਬਰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ।
ਮੁਹਾਲੀ ਜ਼ਿਲ੍ਹੇ ਵਿੱਚ ਕੁੱਲ 332 ਪੰਚਾਇਤਾਂ ਹਨ ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਮਾਜਰੀ ਬਲਾਕ ਵਿੱਚ 101, ਡੇਰਾਬੱਸੀ ਵਿਚ 93, ਮੁਹਾਲੀ ਵਿਚ 73 ਅਤੇ ਖਰੜ ਬਲਾਕ ਵਿਚ 65 ਪੰਚਾਇਤਾਂ ਹਨ। ਪੰਚਾਇਤਾਂ ਵਿੱਚ ਪੰਚਾਂ ਦੀ ਘੱਟ ਤੋਂ ਘੱਟ ਗਿਣਤੀ ਪੰਜ ਅਤੇ ਵੱਧ ਤੋਂ ਵੱਧ ਗਿਆਰਾਂ ਹੈ। ਸਮੁੱਚੀਆਂ ਪੰਚਾਇਤਾਂ ਦੇ 2000 ਦੇ ਕਰੀਬ ਪੰਚਾਇਤ ਮੈਂਬਰ ਜ਼ਿਲ੍ਹੇ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ।
ਮੁਹਾਲੀ ਬਲਾਕ ਦੇ ਬੀਡੀਪੀਓ ਧਨਵੰਤ ਸਿੰਘ ਰੰਧਾਵਾ ਨੇ ਸਹੁੰ ਚੁੱਕ ਸਮਾਗਮ ਦੇ ਸੈਕਟਰ-88 ਦੇ ਖੁੱਲ੍ਹੇ ਗਰਾਊਂਡ ਵਿੱਚ ਕਰਾਏ ਜਾਣ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਪੰਚਾਂ ਨੂੰ ਸਮਾਰੋਹ ਵਿੱਚ ਸ਼ਾਮਲ ਕਰਨ ਲਈ ਪੰਚਾਇਤ ਸਕੱਤਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

Advertisement
Advertisement