ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਈ ਪਿੰਡਾਂ ਦੇ ਪੰਚ-ਸਰਪੰਚ ‘ਆਪ’ ਵਿੱਚ ਸ਼ਾਮਿਲ

06:27 AM Jan 22, 2024 IST
‘ਆਪ’ ਵਿੱਚ ਸ਼ਾਮਲ ਹੋਣ ਵਾਲੇ ਸਰਪੰਚਾਂ ਨੂੰ ਸਿਰੋਪੇ ਪਾ ਕੇ ਸਨਮਾਨਦੇ ਹੋਏ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ। -ਫੋਟੋ: ਨੌਗਾਵਾਂ

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 21 ਜਨਵਰੀ
ਹਲਕਾ ਸਨੌਰ ਦੇ ਕਈ ਪਿੰਡਾਂ ਦੇ ਪੰਚ ਸਰਪੰਚ ਅੱਜ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਨੂੰ ਵਿਧਾਇਕ ਪਠਾਣਮਾਜਰਾ ਨੇ ਸਿਰੋਪੇ ਪਾ ਕੇ ਸਨਮਾਨਿਤ ਕੀਤਾ।
ਇਸ ਮੌਕੇ ਪਠਾਣਮਾਜਰਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਧੜਾ ਧੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪਠਾਣਮਾਜਰਾ ਨੇ ਕਿਹਾ ਕਿ ਜੋ ਵੀ ਵਿਅਕਤੀ ਹੋਰ ਰਵਾਇਤੀ ਪਾਰਟੀ ਛੱਡ ਕੇ ‘ਆਪ’ ‘ਚ ਸ਼ਾਮਲ ਹੋਵੇਗਾ ਉਸ ਨੂੰ ਪੂਰਾ ਮਾਣ ਇਜ਼ਤ ਦਿੱਤਾ ਜਾਵੇਗਾ। ਅੱਜ ਦੇ ਇਸ ਪ੍ਰੋਗਰਾਮ ਵਿੱਚ ਜਿਹੜੇ ਵਿਅਕਤੀ ‘ਆਪ’ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਵਿੱਚ ਸਰਪੰਚ ਗੁਰਮੀਤ ਸਿੰਘ ਸ਼ੇਖਪੁਰ ਜ਼ਾਗੀਰ, ਮਨਿੰਦਰ ਸਿੰਘ ਸਰਪੰਚ ਕਛਵਾ, ਸੁਖਵਿੰਦਰ ਸਿੰਘ ਸਰਪੰਚ ਅਦਾਲਤੀਵਾਲਾ, ਰਵਿੰਦਰ ਸਿੰਘ ਸਰਪੰਚ ਅਸਮਾਨਪੁਰ, ਸ਼ਿੰਦਰ ਸਿੰਘ ਸਰਪੰਚ ਮਘਰ ਸਾਹਿਬ, ਗੁਰਦੇਵ ਸਿੰਘ, ਬਿੱਟੂ ਅਦਾਲਤੀਵਾਲਾ, ਜਸਵਿੰਦਰ ਸਿੰਘ ਕਛਵਾ, ਗੁਰਦੇਵ ਸਿੰਘ ਵਿਰਕ, ਦੇਵ ਸਿੰਘ, ਬਲਜੀਤ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਸਿੰਘ, ਗੌਰਵ ਸ਼ਰਮਾ, ਰਾਮ ਰਤਨ ਬੰਟੀ ਆਦਿ ਸ਼ਾਮਿਲ ਹੋਏ।

Advertisement

Advertisement