For the best experience, open
https://m.punjabitribuneonline.com
on your mobile browser.
Advertisement

ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਸ਼ਰਧਾ ਨਾਲ ਮਨਾਈ

08:49 AM Jul 12, 2024 IST
ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਸ਼ਰਧਾ ਨਾਲ ਮਨਾਈ
ਗੁਰਦੁਆਰਾ ਸਾਹਿਬ ਦੇ ਸਰੋਵਰ ’ਚ ਇਸ਼ਨਾਨ ਕਰਦੀ ਹੋਈ ਸੰਗਤ। -ਫੋਟੋ: ਅਕੀਦਾ
Advertisement

ਪੱਤਰ ਪ੍ਰੇਰਕ
ਪਟਿਆਲਾ, 11 ਜੁਲਾਈ
ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਾਣਕਾਰੀ ਅਨੁਸਾਰ ਅੱਜ ਵੱਡੀ ਗਿਣਤੀ ਸੰਗਤ ਨੇ ਸਰੋਵਰ ਵਿੱਚ ਇਸ਼ਨਾਨ ਮਗਰੋਂ ਗੁਰੂਘਰ ਮੱਥਾ ਟੇਕਿਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤ ਨੂੰ ਕਥਾ ਰਾਹੀਂ ਗੁਰੂ ਇਤਿਹਾਸ ਨਾਲ ਜੋੜਿਆ ਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਕਰਦਿਆਂ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਧਾਰਮਿਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਸਮੇਤ ਪੁੱਜੀਆਂ ਸ਼ਖਸੀਅਤਾਂ ਨੂੰ ਸਿਰੋਪੇ ਦੇ ਕੇ ਨਾਲ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜ਼ਰ ਜੋਗਾ ਸਿੰਘ, ਮਨਦੀਪ ਸਿੰਘ ਭਲਵਾਨ, ਪ੍ਰਚਾਰਕ ਭਾਈ ਪਰਵਿੰਦਰ ਸਿੰਘ ਰਿਉਂਦ ਆਦਿ ਸਟਾਫ ਮੈਂਬਰ ਆਦਿ ਸ਼ਾਮਲ ਸਨ।

Advertisement

Advertisement
Author Image

joginder kumar

View all posts

Advertisement
Advertisement
×