ਪੱਖੋ ਕੈਂਚੀਆਂ (ਪੱਤਰ ਪ੍ਰੇਰਕ): ਪਿੰਡ ਚੀਮਾ ਵਿਚ ਅੱਜ ਪੰਚਾਇਤ ਵੱਲੋਂ ਆਜ਼ਾਦ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਸਰਪੰਚ ਮਲੂਕ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਪਿੰਡ ਦੇ ਬਾਹਰੀ ਨਿਕਾਸੀ ਨਾਲੇ ਦੀ ਸਫ਼ਾਈ ਕਰਨ ਤੋਂ ਬਾਅਦ ਉਸਦੀ ਗੰਦਗੀ ਨੂੰ ਮਨਰੇਗਾ ਮਜ਼ਦੂਰਾਂ ਦੀ ਮਦਦ ਨਾਲ ਚੱਕਿਆ ਗਿਆ। ਸਰਪੰਚ ਨੇ ਕਿਹਾ ਕਿ ਪਿੰਡ ਨੂੰ ਸਾਫ ਅਤੇ ਸੁੰਦਰ ਬਣਾਉਣ ਦੇ ਲਈ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੇ ਲਿਫ਼ਾਫ਼ੇ, ਬੋਤਲਾਂ ਅਤੇ ਹੋਰ ਰਹਿੰਦ ਖੂੰਹਦ ਨਿਕਾਸੀ ਨਾਲਿਆਂ ਵਿੱਚ ਨਾ ਸੁੱਟੀ ਜਾਵੇ। ਇਸ ਮੌਕੇ ਆਜ਼ਾਦ ਕਲੱਬ ਦੇ ਪ੍ਰਧਾਨ ਜੀਵਨ ਸਿੰਘ ਧਾਲੀਵਾਲ, ਪੰਚ ਮੱਖਣ ਸਿੰਘ ਕਲਾਲ, ਰਾਜੂ ਧਾਲੀਵਾਲ, ਅਮਨਾ ਸਿੰਘ ਅਤੇ ਮਨਰੇਗਾ ਮਜ਼ਦੂਰ ਹਾਜ਼ਰ ਸਨ।