ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਤਸਕਰੀ ਖ਼ਿਲਾਫ਼ ਡਟੀ ਪੰਚਾਇਤ ਤੇ ਪਿੰਡ ਵਾਸੀ

08:53 AM Jul 03, 2023 IST
ਪੁਲੀਸ ਦੀ ਹਾਜ਼ਰੀ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਮਤਾ ਪਡ਼੍ਹਦੇ ਹੋਏ ਆਗੂ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 2 ਜਲਾਈ
ਪੰਜਾਬ ਸਰਕਾਰ ਦੀ ਨਸ਼ਾ ਰੋਕੂ ਮੁਹਿੰਮ ਦਾ ਸਮਰਥਨ ਕਰਦਿਆਂ ਅੱਜ ਪਿੰਡ ਚੋਟੀਆਂ ਵਿੱਚ ਸਰਪੰਚ ਮਮਤਾ ਰਾਣੀ ਦੀ ਪ੍ਰਧਾਨਗੀ ਹੇਠ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਵਿੱਚ ਨਸ਼ਾ ਵੇਚਣ ਅਤੇ ਗ਼ੈਰਕਾਨੂੰਨੀ ਕਾਰਵਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਫ਼ੈਸਲਾ ਲੈਣ ਲਈ ਪਿੰਡ ਦੀ ਧਰਮਸ਼ਾਲਾ ਵਿੱਚ ਵਿਸ਼ੇਸ਼ ਮੀਟਿੰਗ ਕੀਤੀ। ਇਸ ਵਿੱਚ ਡੀਐੱਸਪੀ ਲਹਿਰਾਗਾਗਾ ਪੁਸ਼ਪਿੰਦਰ ਸਿੰਘ ਨੇ ਵੀ ਆਪਣੀ ਪੁਲੀਸ ਪਾਰਟੀ ਸਣੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਅਹਿਦ ਕੀਤਾ ਗਿਆ ਕਿ ਪਿੰਡ ਅੰਦਰ ਨਸ਼ੇ ਦੇ ਕਾਰੋਬਾਰੀ ਅਤੇ ਗ਼ੈਰਕਾਨੂੰਨੀ ਕਾਰਵਾਈ ਕਰਨ ਵਾਲਿਆਂ ਦੀ ਕਿਸੇ ਵੀ ਪ੍ਰਕਾਰ ਦੀ ਮਦਦ ਨਹੀਂ ਕੀਤੀ ਜਾਵੇਗੀ ਸਗੋਂ ਸਮਾਜ ਵਿਰੋਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਲਈ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇਗਾ। ਪੰਚਾਇਤ ਵੱਲੋਂ ਇਹ ਕਾਰਵਾਈਆਂ ਕਰਨ ਵਾਲਿਆਂ ਦੇ ਵਿਰੋਧ ਵਿਚ ਸਰਬਸੰਮਤੀ ਨਾਲ ਮਤਾ ਵੀ ਪਾਸ ਕੀਤਾ ਗਿਆ ਹੈ।
ਇਸ ਮੌਕੇ ਉੱਪ ਕਪਤਾਨ ਲਹਿਰਾਗਾਗਾ ਪੁਸ਼ਪਿੰਦਰ ਸਿੰਘ ਨੇ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਲ‌ਏ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਅਤੇ ਕਿਹਾ ਕਿ ਪੁਲੀਸ ਵੱਲੋਂ ਵੀ ਪਿੰਡ ਚੋਟੀਆਂ ਦੀ ਪੰਚਾਇਤ ਦਾ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ। ਜੇ ਕਿਸੇ ਵਿਅਕਤੀ ਨੂੰ ਨਸ਼ਾ ਛੁਡਾਉਣ ਲਈ ਇਲਾਜ਼ ਵੀ ਕਰਵਾਉਣਾ ਪਿਆ ਤਾਂ ਪੁਲੀਸ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਪਿੰਡ ਦੇ ਕਾਰਜਕਾਰੀ ਸਰਪੰਚ ਗੁਰਜੰਟ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਨਸ਼ੇ ਦੇ ਕਾਰੋਬਾਰੀਆਂ ਨੇ ਦਸਤਕ ਦੇ ਦਿੱਤੀ ਸੀ, ਪਿੰਡ ਦੇ ਲੋਕਾਂ ਨੂੰ ਇਸ ਅਲਾਮਤ ਤੋਂ ਬਚਾ ਕੇ ਰੱਖਣ ਲਈ ਪੰਚਾਇਤ ਨੂੰ ਅੱਜ ਇਹ ਮਤਾ ਲਿਆਉਣਾ ਪਿਆ ਹੈ ਤੇ ਪੁਲੀਸ ਨੇ ਵੀ ਪੰਚਾਇਤ ਦਾ ਸਾਥ ਦਿੱਤਾ ਹੈ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਪਿੰਡ ਪ੍ਰਤੀ ਚੰਗੀ ਸੋਚ ਰੱਖਣ ਵਾਲੇ ਸਤਨਾਮ ਸਿੰਘ ਫੌਜੀ ਤੇ ਸੁਖਦੇਵ ਸਿੰਘ ਹਾਜ਼ਰ ਸਨ।

Advertisement

Advertisement
Tags :
ਖ਼ਿਲਾਫ਼ਤਸਕਰੀਪੰਚਾਇਤਪਿੰਡਵਾਸੀ
Advertisement