ਭਗਤ ਮਾਜਰਾ ’ਚ ਸਰਬਸੰਮਤੀ ਨਾਲ ਪੰਚਾਇਤ ਚੁਣੀ
ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 9 ਅਕਤੂਬਰ
ਪਿੰਡ ਭਗਤ ਮਾਜਰਾ ਵਿੱਚ ਪਿੰਡ ਵਾਸੀਆਂ ਦੀ ਇਕੱਤਰਤਾ ਦੌਰਾਨ ਨਵੀਂ ਗ੍ਰਾਮ ਪੰਚਾਇਤ ਦੀ ਚੋਣ ਕਰਨ ਲਈ ਵਿਚਾਰ ਕੀਤੀ ਗਈ। ਇਸ ਵਿੱਚ ਸਰਬਸੰਮਤੀ ਨਾਲ ਪਿੰਡ ਦੀ ਨਵੀਂ ਪੰਚਾਇਤ ਦੇ ਗਠਨ ਸਬੰਧੀ ਸਾਬਕਾ ਸਰਪੰਚ ਬਲਕਾਰ ਸਿੰਘ ਭੰਗੂ ਨੇ ਦੱਸਿਆ ਕਿ ਨਵੀਂ ਚੁਣੀ ਪੰਚਾਇਤ ਵਿੱਚ ਕੁਲਵੀਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ ਅਤੇ ਬਾਕੀ ਪੰਚਾਇਤ ਮੈਂਬਰਾਂ ਵਿੱਚ ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਬਚਿੱਤਰ ਸਿੰਘ ਤੇ ਜਸਵੀਰ ਕੌਰ ਨੂੰ ਪੰਚਾਇਤ ਮੈਂਬਰ ਚੁਣਿਆ ਗਿਆ। ਇਸ ਮੌਕੇ ਹਾਜ਼ਰ ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਨਵੀਂ ਪੰਚਾਇਤ ਨੂੰ ਸਿਰੋਪਾ ਦੇ ਕੇ ਸਨਮਾਨਿਆ ਗਿਆ।
ਗੋਸਲਾਂ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਚੁਣੀ ਪੰਚਾਇਤ ਦਾ ਸਨਮਾਨ
ਕੁਰਾਲੀ (ਮਿਹਰ ਸਿੰਘ): ਇੱਥੋਂ ਨੇੜਲੇ ਪਿੰਡ ਗੋਸਲਾਂ ਦੇ ਵਸਨੀਕਾਂ ਨੇ ਸਰਬਸੰਮਤੀ ਕਰਦਿਆਂ ਬਗੈਰ ਵੋਟਾਂ ਤੋਂ ਪਿੰਡ ਦੀ ਸਮੁੱਚੀ ਪੰਚਾਇਤ ਚੁਣ ਲਈ ਹੈ। ਸਰਬਸੰਮਤੀ ਨਾਲ ਚੁਣੀ ਪੰਚਾਇਤ ਦਾ ਪਿੰਡ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ। ਮਾਸਟਰ ਜਰਨੈਲ ਸਿੰਘ ਨੇ ਦੱਸਿਆ ਕਿ ਸਮੂਹ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਕੀਤੀ ਸਰਬਸੰਮਤੀ ਦੌਰਾਨ ਸਿਮਰਨਜੀਤ ਕੌਰ ਨੂੰ ਪਿੰਡ ਦੀ ਸਰਪੰਚ ਚੁਣਿਆ ਗਿਆ ਜਦੋਂਕਿ ਲਖਵੀਰ ਕੌਰ, ਰਵਿੰਦਰ ਸਿੰਘ, ਅਮਰ ਸਿੰਘ, ਜਗਜੀਤ ਸਿੰਘ, ਬਲਜਿੰਦਰ ਸਿੰਘ ਨੂੰ ਪੰਚਾਇਤ ਮੈਂਬਰ ਚੁਣਿਆ ਗਿਆ। ਇਸੇ ਦੌਰਾਨ ਪਿੰਡ ਦੇ ਗੁਰਦੁਆਰੇ ਵਿੱਚ ਹੋਏ ਇਕੱਠ ਦੌਰਾਨ ਨਵੀਂ ਚੁਣੀ ਪੰਚਾਇਤ ਦਾ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ। ਸਰਪੰਚ ਸਿਮਰਨਜੀਤ ਕੌਰ ਤੇ ਹੋਰਨਾਂ ਪੰਚਾਇਤ ਮੈਂਬਰਾਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨ ਅਤੇ ਪਿੰਡ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਮੂਹ ਪਿੰਡ ਵਾਸੀ ਹਾਜ਼ਰ ਸਨ।