ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਵੱਲੋਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ

10:27 AM Aug 19, 2024 IST
ਮੀਟਿੰਗਾਂ ਉਪਰੰਤ ਜਾਣਕਾਰੀ ਦਿੰਦੇ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ।

ਪੱਤਰ ਪ੍ਰੇਰਕ
ਪਾਤੜਾਂ, 18 ਅਗਸਤ
ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਵਣਵਾਲਾ ਨੇ ਦੱਸਿਆ ਹੈ ਕਿ ਨਗਰ ਪੰਚਾਇਤ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਮੀਟਿੰਗਾਂ ਉਪਰੰਤ ਹਲਕਾ ਇੰਚਾਰਜ ਨੇ ਕਿਹਾ ਕਿ ਨਗਰ ਪੰਚਾਇਤ ਘੱਗਾ ਦੀਆਂ ਹੋਣ ਵਾਲੀਆਂ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਉਣ ਵਾਲੇ ਦਿਨਾਂ ਵਿੱਚ ਹਰ ਵਾਰਡ ਵਿਚੋਂ ਘੱਗਾ ਵਾਸੀਆਂ ਦੀ ਸਹਿਮਤੀ ਨਾਲ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਬਿਨਾਂ ਪਿੰਡਾਂ ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਦੇ ਵੀ ਸੰਭਵ ਨਹੀਂ, ਪਰ ਬਦਕਿਸਮਤੀ ਹੈ ਕਿ ਸੱਤ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਪੰਚਾਇਤਾਂ, ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਨਹੀਂ ਕਰਵਾ ਸਕੀ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਚੋਣ ਤਿਆਰੀਆਂ ਵਿੱਚ ਜੁੱਟ ਜਾਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਵੱਲੋਂ ਕਾਂਗਰਸ ਪਾਰਟੀ ਵਿੱਚ ਪ੍ਰਗਟ ਕੀਤਾ ਗਿਆ ਭਰੋਸਾ ਸ਼ੁਭ ਸੰਕੇਤ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਦਲੇਰ ਸਿੰਘ ਹਰਿਆਊ, ਨਿਰਮਲ ਸਿੰਘ ਪੰਨੂ, ਸਾਬਕਾ ਸਰਪੰਚ ਮੋਹਰ ਸਿੰਘ ਜਿਉਣਪੁਰਾ, ਕੁਲਵੰਤ ਰਾਏ, ਪਵਨ ਕੁਮਾਰ ਪਟਵਾਰੀ, ਧੰਨਾ ਸਿੰਘ ਕਲਵਾਣੂ, ਸ਼ਹਿਰੀ ਪ੍ਰਧਾਨ ਜੀਵਨ ਕੁਮਾਰ ਅਤੇ ਬਲਰਾਜ ਸ਼ਰਮਾ ਹਾਜ਼ਰ ਸਨ।

Advertisement

Advertisement
Advertisement