ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਰਐੱਮਪੀਆਈ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਧਰਨਾ

06:52 AM Oct 04, 2024 IST
ਧਰਨਾਕਾਰੀਆਂ ਨੂੰ ਸੰਬੋਧਨ ਕਰਦਾ ਹੋਇਆ ਇਕ ਆਗੂ| ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 3 ਅਕਤੂਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਜ਼ਿਲ੍ਹੇ ਭਰ ’ਚ ਪੰਚਾਇਤ ਚੋਣਾਂ ਦੌਰਾਨ ਵਧੀਕੀਆਂ ਕੀਤੇ ਜਾਣ ਦੇ ਦੋਸ਼ ਲਗਾਏ। ਧਰਨੇ ਵਿੱਚ ਸ਼ਾਮਲ ਵਰਕਰਾਂ ਨੂੰ ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ, ਬਲਦੇਵ ਸਿੰਘ ਪੰਡੋਰੀ, ਮਨਜੀਤ ਸਿੰਘ ਬੱਗੂ, ਕਰਮ ਸਿੰਘ ਪੰਡੋਰੀ ਤੇ ਸੁਲੱਖਣ ਸਿੰਘ ਤੁੜ ਆਦਿ ਆਗੂਆਂ ਨੇ ਦੋਸ਼ ਲਗਾਇਆ ਕਿ ਜ਼ਿਲ੍ਹੇ ਭਰ ਦੇ ਵੱਖ ਵੱਖ ਬਲਾਕਾਂ ਵਿੱਚ ਹਾਕਮ ਧਿਰ ਦੇ ਇਸ਼ਾਰਿਆਂ ’ਤੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੂੰ ਵੱਖ ਵੱਖ ਢੱਗਾਂ ਰਾਹੀਂ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਨ ਤੋਂ ਰੋਕਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਚੁੱਲ੍ਹਾ ਟੈਕਸ ਤੇ ਐੱਨਓਸੀ ਅਜੇ ਤੱਕ ਵੀ ਨਹੀਂ ਦਿੱਤੇ ਜਾ ਰਹੇ, ਬਲਾਕਾਂ ਦੇ ਦਫਤਰਾਂ ਤੋਂ ਅਧਿਕਾਰੀ ਗਾਇਬ ਹੋ ਗਏ ਹਨ। ਆਗੂਆਂ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ। ਆਗੂਆਂ ਕਿਹਾ ਕਿ ਬਲਾਕ ਨੌਸ਼ਹਿਰਾ ਪੰਨੂਆ, ਤਰਨ ਤਾਰਨ ਤੇ ਚੋਹਲਾ ਸਾਹਿਬ ਆਦਿ ਵਿੱਚ ਹਾਕਮ ਧਿਰ ਵੱਲੋਂ ਕਥਿਤ ਤੌਰ ’ਤੇ ਬੇਨਿਯਮੀਆਂ ਕੀਤੀਆਂ ਜਾ ਰਹੀਆਂ ਹਨ|

Advertisement

Advertisement