For the best experience, open
https://m.punjabitribuneonline.com
on your mobile browser.
Advertisement

ਪੰਚਾਇਤੀ ਚੋਣਾਂ: ਕਾਂਗਰਸੀਆਂ ਨੇ ਚੱਕਾ ਜਾਮ ਕੀਤਾ

06:51 AM Oct 13, 2024 IST
ਪੰਚਾਇਤੀ ਚੋਣਾਂ  ਕਾਂਗਰਸੀਆਂ ਨੇ ਚੱਕਾ ਜਾਮ ਕੀਤਾ
ਕੁਰਾਲੀ-ਸੀਸਵਾਂ-ਚੰਡੀਗੜ੍ਹ ਸੜਕ ’ਤੇ ਜਾਮ ਲਗਾ ਕੇ ਧਰਨਾ ਦਿੰਦੇ ਹੋਏ ਆਗੂ।
Advertisement

ਮਿਹਰ ਸਿੰਘ
ਕੁਰਾਲੀ, 12 ਅਕਤੂਬਰ
ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਰੋਹ ਵਿੱਚ ਆਏ ਕਾਂਗਰਸੀਆਂ ਨੇ ਬਲਾਕ ਮਾਜਰੀ ਵਿੱਚ ਕੁਰਾਲੀ-ਸੀਸਵਾਂ-ਚੰਡੀਗੜ੍ਹ ਮਾਰਗ ’ਤੇ ਚੱਕਾ ਜਾਮ ਕਰ ਦਿੱਤਾ। ਮੁਜ਼ਾਹਰਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ ’ਤੇ ਪੁੱਜੇ ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਧਰਨਾ ਚੁੱਕਿਆ।
ਬਲਾਕ ਮਾਜਰੀ ਦੇ ਤਹਿਸੀਲ ਕੰਪਲੈਕਸ ਅੱਗੇ ਸੜਕ ’ਤੇ ਦਿੱਤੇ ਰੋਸ ਧਰਨੇ ਵਿੱਚ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਜ਼ਿਲ੍ਹਾ ਪਰਿਸ਼ਦ ਮੈਂਬਰ ਯਾਦਵਿੰਦਰਾ ਸਿੰਘ ਬੰਨੀ ਕੰਗ, ਕ੍ਰਿਪਾਲ ਸਿੰਘ ਖਿਜ਼ਰਾਬਾਦ, ਮਦਨ ਸਿੰਘ ਮਾਣਕਪੁਰ ਸ਼ਰੀਫ਼, ਦਲਵਿੰਦਰ ਸਿੰਘ ਬੈਨੀਪਾਲ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪ੍ਰਸ਼ਾਸ਼ਨ ਪੰਚਾਇਤੀ ਚੋਣਾਂ ਵਿੱਚ ਸੱਤਾਧਾਰੀ ਧਿਰ ਦਾ ਹੱਥਠੋਕਾ ਬਣ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾਮਜ਼ਦੀਆਂ ਤੋਂ ਲੈ ਕੇ ਵੋਟਰ ਸੂਚੀਆਂ ਬਣਾਉਣ ਅਤੇ ਵੋਟਰ ਸੂਚੀਆਂ ਵਿੱਚ ਤਬਦੀਲੀਆਂ ਕਰਨ ਤੱਕ ਵਿਰੋਧੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਦਿੱਤੀਆਂ ਵੋਟਾਂ ਬਣਾਈਆਂ ਨਹੀਂ ਜਾ ਰਹੀਆਂ ਜਦਕਿ ਸੱਧਤਾਰੀ ਧਿਰ ਦੇ ਉਮੀਦਵਾਰਾਂ ਵੱਲੋਂ ਦਿੱਤੀਆਂ ਵੋਟਾਂ ਹੁਣ ਵੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਿਜ਼ਰਾਬਾਦ ਦੀਆਂ ਦੋ ਪੰਚਾਇਤਾਂ ਹੋਣ ਕਾਰਨ ਆਪਣੇ ਫਾਇਦੇ ਲਈ ਇੱਕ ਪਾਸੇ ਦੀਆਂ ਵੋਟਾਂ ਦੂਜੇ ਪਾਸੇ ਪਾ ਦਿੱਤੀਆਂ ਗਈਆਂ ਹਨ ਤਾਂ ਜੋ ਆਪਣੇ ਉਮੀਦਵਾਰ ਨੂੰ ਲਾਭ ਪਹੁੰਚਾਇਆ ਜਾ ਸਕੇ। ਇਸ ਜਾਮ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਥਾਣਾ ਮਾਜਰੀ ਦੇ ਮੁਖੀ ਸੁਨੀਲ ਕੁਮਾਰ ਨੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਥਾਣਾ ਮੁਖੀ ਦੇ ਭਰੋਸੇ ਮਗਰੋਂ ਧਰਨਾਕਾਰੀਆਂ ਨੇ ਧਰਨਾ ਚੁੱਕ ਲਿਆ ਪਰ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

Advertisement

ਗੋਚਰ ਦੀ ਚੋਣ ’ਤੇ ਅਦਾਲਤ ਵੱਲੋਂ ਰੋਕ

ਬਲਾਕ ਮਾਜਰੀ ਦੇ ਪਿੰਡ ਗੋਚਰ ਦੀ ਚੋਣ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ। ਚੋਣ ਪ੍ਰਕਿਰਿਆ ਨੂੰ ਲੈ ਕੇ ਪਿੰਡ ਦੇ ਚੋਣ ਲੜਨ ਦੇ ਚਾਹਵਾਨ ਗੁਰਦੀਪ ਸਿੰਘ ਵੱਲੋਂ ਮਾਣਯੋਗ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਇਸ ਅਪੀਲ ’ਤੇ ਕਾਰਵਾਈ ਕਰਦਿਆਂ ਅਦਾਲਤ ਨੇ ਗੋਚਰ ਪਿੰਡ ਦੀ ਚੋਣ ’ਤੇ ਰੋਕ ਲਗਾ ਦਿੱਤੀ ਹੈ।

Advertisement

Advertisement
Author Image

Advertisement