ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤੀ ਚੋਣਾਂ: ਨਾਮਜ਼ਦਗੀਆਂ ਰੱਦ ਹੋਣ ’ਤੇ ਕਾਂਗਰਸੀਆਂ ਵੱਲੋਂ ਐੱਸਡੀਐੱਮ ਦੇ ਘਰ ਮੂਹਰੇ ਧਰਨਾ

04:20 PM Oct 06, 2024 IST
ਐੱਸਡੀਐੱਮ ਅਬੋਹਰ ਦੇ ਘਰ ਅੱਗੇ ਧਰਨਾ ਦਿੰਦੇ ਹੋਏ ਕਾਂਗਰਸ ਵਰਕਰ।

ਰਜਿੰਦਰ ਕੁਮਾਰ
ਬੱਲੂਆਣਾ, 6 ਸਤੰਬਰ

Advertisement

ਅਬੋਹਰ ਸਬ ਡਿਵੀਜ਼ਨ ਹੇਠ ਪੈਂਦੇ ਬੱਲੂਆਣਾ ਅਤੇ ਅਤੇ ਅਬੋਹਰ ਦੇ ਕਈ ਪਿੰਡਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਤੇ ਗੁੱਸੇ ਵਿੱਚ ਆਏ ਕਾਂਗਰਸੀਆਂ ਨੇ ਅੱਜ ਐੱਸਡੀਐੱਮ ਅਬੋਹਰ ਦੇ ਘਰ ਅੱਗੇ ਧਰਨਾ ਲਾ ਕੇ ਰੋਸ ਪ੍ਰਗਟਾਵਾ ਕੀਤਾ। ਇਸ ਧਰਨੇ ਵਿੱਚ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਉਚੇਚੇ ਤੌਰ ਤੇ ਪੁੱਜੇ ਅਤੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਇੱਕ ਤੇ ਲੀਡਰਸ਼ਿਪ ਵੱਲੋਂ ਅਫਸਰਸ਼ਾਹੀ ’ਤੇ ਕਥਿਤ ਦਬਾਅ ਬਣਾ ਕੇ ਕਾਂਗਰਸੀ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਵੱਡੇ ਪੱਧਰ ਤੇ ਰੱਦ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਧੱਕੇਸ਼ਾਹੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ।

ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਧਰਨੇ ਮੌਕੇ ਅਧਿਕਾਰੀ ਨੇ ਗੱਲਬਾਤ ਕਰਦੇ ਹੋਏ।

 

Advertisement

Advertisement