ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਚਾਇਤੀ ਚੋਣਾਂ: ਕਾਂਗਰਸੀ ਆਗੂੁਆਂ ਵੱਲੋਂ ਵਰਕਰਾਂ ਨਾਲ ਵਿਚਾਰ ਵਟਾਂਦਰਾ

11:44 AM Aug 31, 2024 IST

ਪੱਤਰ ਪ੍ਰੇਰਕ
ਅਮਲੋਹ, 30 ਅਗਸਤ
ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਡਾ.ਸਿਕੰਦਰ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਦੇ ਇਤਿਹਾਸ ਵਿੱਚ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ ਜਿਸ ਦੇ ਰਾਜ ਵਿੱਚ ਅਮਨ-ਕਾਨੂੰਨ ਦੀ ਹਾਲਤ ਤਰਸਯੋਗ ਹੈ ਅਤੇ ਨਸ਼ੇ ਰਿਕਾਰਡ ਪੱਧਰ ’ਤੇ ਹਨ। ਉਕਤ ਆਗੂ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਇਥੇ ਕਾਂਗਰਸ ਦਫ਼ਤਰ ’ਚ ਪੰਚਾਇਤੀ ਚੋਣਾਂ ਸਬੰਧੀ ਹੋਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਆਗੂਆਂ ਨੇ ਵਰਕਰਾਂ ਨਾਲ ਆਗਾਮੀ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਿਤੀ ਅਤੇ ਕੌਂਸਲ ਚੋਣਾਂ ਸਬੰਧੀ ਰਣਨੀਤੀ ’ਤੇ ਚਰਚਾ ਕੀਤੀ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਸਤੇ ਪ੍ਰੇਰਿਆ। ਇਸ ਮੌਕੇ ਸ਼ਹਿਰੀ ਪ੍ਰਧਾਨ ਹਰਮਿੰਦਰਪਾਲ ਕੌਰ, ਜਸਮੀਤ ਸਿੰਘ ਰਾਜਾ ਤੇ ਜਗਜੀਤ ਸਿੰਘ ਮਛਰਾਏ (ਦੋਵੇਂ ਸਾਬਕਾ ਚੇਅਰਮੈਨ), ਡਾ. ਜੋਗਿੰਦਰ ਸਿੰਘ ਮੈਣੀ, ਆਦਿ ਹਾਜ਼ਰ ਸਨ।

Advertisement

Advertisement