ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤੀ ਚੋਣਾਂ: ਪੁਲੀਸ ਵੱਲੋਂ ਪਿੰਡਾਂ ’ਚ ਫਲੈਗ ਮਾਰਚ

07:08 AM Oct 04, 2024 IST
ਫਲੈਗ ਮਾਰਚ ਤੋਂ ਪਹਿਲਾਂ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ।

ਹੁਸ਼ਿਆਰ ਸਿੰਘ ਰਾਣੂੰ
ਮਾਲੇਰਕੋਟਲਾ, 3 ਅਕਤੂਬਰ
ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਦੀ ਦੇਖ-ਰੇਖ ਹੇਠ ਪੁਲੀਸ ਨੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ। ਫਲੈਗ ਮਾਰਚ ਦੀ ਅਗਵਾਈ ਸਵਰਨਜੀਤ ਕੌਰ ਕਪਤਾਨ ਪੁਲੀਸ (ਸਥਾਨਕ), ਵੈਭਵ ਸਹਿਗਲ ਕਪਤਾਨ ਪੁਲੀਸ (ਇਨਵਸੈਟੀਗੇਸ਼ਨ), ਸ਼ਤੀਸ ਕੁਮਾਰ ਉਪ ਕਪਤਾਨ ਪੁਲੀਸ (ਇਨਵੈਸਟੀਗੇਸ਼ਨ), ਕੁਲਦੀਪ ਸਿੰਘ ਉਪ ਕਪਤਾਨ ਪੁਲੀਸ ਸਬ ਡਿਵੀਜ਼ਨ ਮਾਲੇਰਕੋਟਲਾ ਤੇ ਮਾਨਵਜੀਤ ਸਿੰਘ ਉਪ ਕਪਤਾਨ ਪੁਲੀਸ (ਸਥਾਨਕ) ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਇਸ ਫਲੈਗ ਮਾਰਚ ਦਾ ਮੁੱਖ ਉਦੇਸ਼ ਆਮ ਲੋਕਾਂ ਤੱਕ ਇਹ ਸੁਨੇਹਾ ਦੇਣਾ ਹੈ ਕਿ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮਾਲੇਰਕੋਟਲਾ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ। ਕਿਸੇ ਵੀ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਅਮਨ-ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣਾ ਅਸਲਾ ਥਾਣਾ ਜਾਂ ਗੰਨ ਹਾਊਸ ਵਿੱਚ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਵੱਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਗੈਰ ਕਿਸੇ ਡਰ-ਭੈਅ ਦੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਗ਼ੈਰਕਾਨੂੰਨੀ ਗਤੀਵਿਧੀ ਜਾਂ ਨਸ਼ੇ ਦੀ ਸਪਲਾਈ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲੀਸ ਨਾਲ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

Advertisement

Advertisement