ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤੀ ਚੋਣਾਂ: ਔਰਤ ਦੀ ਮੌਤ ਦੇ ਮਾਮਲੇ ’ਚ ਚਾਰ ਗ੍ਰਿਫ਼ਤਾਰ

08:36 AM Oct 07, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਅਕਤੂਬਰ
ਪਿੰਡ ਕਮਾਸਕਾ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਬੀਤੇ ਦਿਨ ਝਗੜੇ ਵਿੱਚ ਹੋਈ ਔਰਤ ਦੀ ਮੌਤ ਦੇ ਮਾਮਲੇ ਵਿਚ ਪੁਲੀਸ ਨੇ ਅੱਜ 27 ਨਾਮਜ਼ਦ ਵਿਅਕਤੀਆਂ ਵਿੱਚੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਵਾਪਰੀ ਸੀ।
ਮ੍ਰਿਤਕ ਔਰਤ ਦੀ ਪਛਾਣ ਕੁਲਦੀਪ ਕੌਰ (42) ਵਾਸੀ ਪਿੰਡ ਕਮਾਸਕਾ ਵਜੋਂ ਹੋਈ ਹੈ ਜਦਕਿ ਜ਼ਖ਼ਮੀਆਂ ਵਿੱਚ ਪ੍ਰੇਮ ਸਿੰਘ ਅਤੇ ਸ਼ਮਸ਼ੇਰ ਸਿੰਘ ਸ਼ਾਮਲ ਹਨ। ਮ੍ਰਿਤਕਾ ਦੇ ਪੁੱਤਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਨਾਲ ਸਬੰਧਤ ਜਦਕਿ ਹਮਲਾ ਕਰਨ ਵਾਲੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਮ੍ਰਿਤਕਾ ਦੇ ਪਤੀ ਬਲਵਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਪੰਚਾਇਤੀ ਚੋਣ ਸਬੰਧੀ ਮੇਜਰ ਸਿੰਘ ਨੇ ਗੋਲੀਆਂ ਚਲਾਈਆਂ ਤੇ ਰਣਜੀਤ ਸਿੰਘ ਨੇ ਦਾਤਰ ਨਾਲ ਹਮਲਾ ਕੀਤਾ। ਉਨ੍ਹਾਂ ’ਤੇ ਹਮਲੇ ਦੀ ਸੂਚਨਾ ਮਿਲਣ ’ਤੇ ਉਸ ਦੀ ਪਤਨੀ ਕੁਲਦੀਪ ਕੌਰ ਵੀ ਬਾਹਰ ਆ ਗਈ ਤੇ ਸੁਖਦੇਵ ਸਿੰਘ ਨੇ ਉਸ ਦੀ ਪਤਨੀ ਦੇ ਸਿਰ ’ਤੇ ਲੱਕੜ ਨਾਲ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲੀਸ ਨੇ ਸੁਖਦੇਵ ਸਿੰਘ, ਦਲਵੇਜ ਸਿੰਘ, ਨਵ, ਮੇਜਰ ਸਿੰਘ, ਸੁਖਬੀਰ ਸਿੰਘ, ਸੁਰਜੀਤ ਸਿੰਘ, ਆਲਮ ਸਿੰਘ, ਜਗਰੂਪ ਸਿੰਘ, ਗੁਰਸੇਵਕ ਸਿੰਘ, ਬੋਹੜ ਸਿੰਘ, ਬਾਜ਼ ਸਿੰਘ, ਰਣਜੀਤ ਸਿੰਘ, ਯੋਧਬੀਰ ਸਿੰਘ, ਸ਼ਰਨਜੀਤ ਸਿੰਘ, ਹੀਰਾ ਸਿੰਘ, ਕਾਲਾ ਸਿੰਘ, ਬਲਬੀਰ ਸਿੰਘ, ਚਰਨ ਸਣੇ ਹੋਰ ਕਈ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਬ ਇੰਸਪੈਕਟਰ ਸਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਹੀਰਾ ਸਿੰਘ, ਚਰਨ ਸਿੰਘ, ਕਾਲਾ ਅਤੇ ਦਲਵੇਜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement