ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤੀ ਚੋਣਾਂ: ਫਰੀਦਕੋਟ ਦੇ ਪਿੰਡ ਚੱਕ ਕਲਿਆਣ ਵਿੱਚ ‘ਨੋਟਾ’ ਜਿੱਤਿਆ

10:07 AM Oct 23, 2024 IST

ਜਸਵੰਤ ਜੱਸ
ਫਰੀਦਕੋਟ, 22 ਅਕਤੂਬਰ
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚੱਕ ਕਲਿਆਣ ਵਿੱਚ ਪੰਚਾਇਤੀ ਚੋਣਾਂ ਦੌਰਾਨ ਇਤਿਹਾਸ ਰਚਿਆ ਗਿਆ ਹੈ। ਇਸ ਪਿੰਡ ਦੇ ਵਾਰਡ ਨੰਬਰ ਤਿੰਨ ਵਿੱਚ ਦੋ ਉਮੀਦਵਾਰ ਮੈਂਬਰ ਪੰਚਾਇਤ ਦੀ ਚੋਣ ਲੜ ਰਹੇ ਸਨ। ਵੋਟਾਂ ਵਾਲੇ ਦਿਨ ਪਿੰਡ ਦੇ ਵੋਟਰਾਂ ਨੇ ਪੰਚੀ ਦੇ ਉਮੀਦਵਾਰ ਅੰਗਰੇਜ਼ ਸਿੰਘ ਅਤੇ ਹਰਤੇਜ ਸਿੰਘ ਨੂੰ ਜਿਤਾਉਣ ਦੀ ਥਾਂ ਨੋਟਾ ਨੂੰ ਵੋਟਾਂ ਪਾ ਕੇ ਜਿਤਾ ਦਿੱਤਾ ਹੈ। ਸੂਚਨਾ ਅਨੁਸਾਰ ਪਿੰਡ ਚੱਕਲਿਆਂ ਦੇ ਵਾਰਡ ਨੰਬਰ ਤਿੰਨ ਵਿੱਚ 158 ਵੋਟਾਂ ਪੋਲ ਹੋਈਆਂ ਸਨ ਜਿਸ ਵਿੱਚੋਂ ਅੰਗਰੇਜ਼ ਸਿੰਘ ਨੂੰ 43, ਹਰਤੇਜ ਸਿੰਘ ਨੂੰ 54 ਅਤੇ ਨੋਟਾਂ ਨੂੰ 61 ਵੋਟਾਂ ਪਈਆਂ। ਪੋਲਿੰਗ ਅਧਿਕਾਰੀਆਂ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਇਸ ਪਿੰਡ ਦੇ ਵਾਰਡ ਨੰਬਰ ਤਿੰਨ ਵਿੱਚ ਨੋਟਾ ਨੂੰ ਜੇਤੂ ਐਲਾਨ ਦਿੱਤਾ ਹੈ। ਜ਼ਿਲ੍ਹਾ ਚੋਣ ਅਫਸਰ ਵਨੀਤ ਕੁਮਾਰ ਨੇ ਕਿਹਾ ਕਿ ਪਿੰਡ ਚੱਕ ਕਲਿਆਣ ਦੇ ਵਾਰਡ ਨੰਬਰ ਤਿੰਨ ਵਿੱਚ ਨੋਟਾ ਜੇਤੂ ਐਲਾਨਿਆ ਗਿਆ ਹੈ ਇਸ ਲਈ ਚੋਣ ਕਮਿਸ਼ਨ ਨੂੰ ਇਸ ਵਾਰਡ ਦੀ ਦੁਬਾਰਾ ਚੋਣ ਕਰਵਾਉਣ ਲਈ ਲਿਖਿਆ ਗਿਆ ਹੈ। ਵੋਟਾਂ ਦੌਰਾਨ ਨੋਟਾ ਨੂੰ ਵੋਟ ਪਾਉਣ ਦਾ ਅਧਿਕਾਰ 15 ਸਾਲ ਪਹਿਲਾਂ ਦਿੱਤਾ ਗਿਆ ਸੀ ਅਤੇ ਹੁਣ ਤੱਕ ਕਿਸੇ ਵੀ ਬੂਥ ਜਾਂ ਵਾਰਡ ਵਿੱਚ ਨੋਟਾ ਜੇਤੂ ਨਹੀਂ ਰਿਹਾ ਪਰੰਤੂ ਇਸ ਵਾਰ ਪੰਚਾਇਤੀ ਚੋਣਾਂ ਵਿੱਚ ਨੋਟਾਂ ਨੇ ਬਾਜ਼ੀ ਮਾਰ ਲਈ ਹੈ। ਜ਼ਿਲ੍ਹਾ ਚੋਣ ਅਫਸਰ ਵਨੀਤ ਕੁਮਾਰ ਨੇ ਕਿਹਾ ਕਿ ਇਹ ਲੋਕਤੰਤਰ ਦੀ ਖੂਬਸੂਰਤੀ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰਡ ਵਿੱਚ ਦੁਬਾਰਾ ਵੋਟਾਂ ਪੁਆਈਆਂ ਜਾਣਗੀਆਂ ਅਤੇ ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਨੂੰ ਲਿਖ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਸਮਿਆਂ ਨਾਲੋਂ ਇਸ ਵਾਰ ਨੋਟਾਂ ਨੂੰ ਹਰ ਬੂਥ ’ਤੇ ਵਧੇਰੇ ਵੋਟਾਂ ਪਈਆਂ ਹਨ।

Advertisement

Advertisement