ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਚੋਣਾਂ: ਗੈਰਹਾਜ਼ਰ ਰਹਿਣ ਵਾਲੇ 162 ਮੁਲਾਜ਼ਮਾਂ ਨੂੰ ਨੋਟਿਸ

06:44 AM Oct 08, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਅਕਤੂਬਰ
ਬੀਤੀ 5 ਅਕਤੂਬਰ ਨੂੰ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਹੋਈ ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ 162 ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ ਅਤੇ ਮੁਲਾਜ਼ਮਾਂ ਤੋਂ ਜਵਾਬ ਮੰਗਿਆ ਹੈ। ਜ਼ਿਲ੍ਹਾ ਚੋਣਕਾਰ ਅਫ਼ਸਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 5 ਅਕਤੂਬਰ ਨੂੰ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਹੋਈ ਪਹਿਲੀ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ 162 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਕਿਹਾ ਕਿ ਇਹ ਇੱਕ ਗੰਭੀਰ ਮਸਲਾ ਹੈ ਕਿਉਂਕਿ ਚੋਣਾਂ ਸਬੰਧੀ ਡਿਊਟੀ ਵਿੱਚ ਅਜਿਹੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

Advertisement