ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਚੋਣਾਂ: ਦੁਰਲੱਭ ਸਿੱਧੂ ਨੇ ਸਰਕਾਰ ਨੂੰ ਘੇਰਿਆ

06:30 AM Sep 30, 2024 IST

ਲਹਿਰਾਗਾਗਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਸਲਾਹਕਾਰ ਦੁਰਲੱਭ ਸਿੰਘ ਸਿੱਧੂ ਨੇ ਪੰਜਾਬ ਸਰਕਾਰ ’ਤੇ ‘ਆਪ’ ਉਮੀਦਵਾਰਾਂ ਨੂੰ ਫਾਇਦਾ ਪਹੁੰਚਾਉਣ ਲਈ ਚੋਣ ਪ੍ਰਕਿਰਿਆ ਵਿੱਚ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲਾਏ ਹਨ। ਦੁਰਲੱਭ ਸਿੰਘ ਸਿੱਧੂ ਨੇ ਕਿਹਾ ਕਿ ਜਿਹੜੇ ਉਮੀਦਵਾਰ ‘ਆਪ’ ਨਾਲ ਜੁੜੇ ਨਹੀਂ, ਉਨ੍ਹਾਂ ਨੂੰ ਜਾਣਬੁੱਝ ਕੇ ਐਨਓਸੀ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜੋ ਕਿ ਹਫ਼ਤੇ ਪਹਿਲਾਂ ਜਾਰੀ ਕੀਤੇ ਜਾਣੇ ਚਾਹੀਦੇ ਸਨ। ਸਿੱਧੂ ਨੇ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਪ੍ਰਤੀ ਵਚਨਬੱਧਤਾ ਪ੍ਰਗਟਾਉਂਦਿਆਂ ਐਲਾਨ ਕੀਤਾ ਕਿ ਉਹ ਲਹਿਰਾਗਾਗਾ ਦੇ ਕਿਸੇ ਵੀ ਅਜਿਹੇ ਵਿਅਕਤੀ ਦੀ ਮਦਦ ਲਈ ਨਿੱਜੀ ਤੌਰ ’ਤੇ ਮੌਜੂਦ ਰਹਿਣਗੇ ਜੋ ਚੋਣ ਕਾਗਜ਼ੀ ਕਾਰਵਾਈ ਜਾਂ ਕਿਸੇ ਹੋਰ ਅੜਿੱਕੇ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਕਾਂਗਰਸ ਦੁਆਰਾ ਸ਼ੁਰੂ ਕੀਤੀ ਹੈਲਪਲਾਈਨ ’ਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਕਰਨ ਦੀ ਅਪੀਲ ਕੀਤੀ ਹੈ। -ਪੱਤਰ ਪ੍ਰੇਰਕ

Advertisement

Advertisement