ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰ ਅੱਜ ਰਹਿਣਗੇ ਬੰਦ

07:56 AM Oct 15, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਕਤੂਬਰ
ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਮਿੱਥੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ। ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ ਸੂਬੇ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹੋਏ ਹਨ। ਇਸ ਦੌਰਾਨ ਪੁਲੀਸ ਨੇ ਕਈ ਥਾਵਾਂ ’ਤੇ ਨਾਕੇ ਲਾਏ ਹੋਏ ਹਨ ਤਾਂ ਜੋ ਸੂਬੇ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Advertisement

Advertisement