ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਚੋਣਾਂ: ਪਿੰਡਾਂ ਵਿੱਚ ਵਿਆਹ ਵਰਗਾ ਮਾਹੌਲ

08:44 AM Oct 15, 2024 IST
ਚੋਣ ਅਮਲਾ ਰਵਾਨਗੀ ਕੇਂਦਰ ’ਚ ਕੋਈ ਨੁਕਤਾ ਸਾਂਝਾ ਕਰਦੇ ਹੋਏ ਡੀਸੀ ਵਿਸ਼ੇਸ਼ ਸਾਰੰਗਲ ਤੇ ਏਡੀਸੀ ਸ੍ਰੀਮਤੀ ਚਾਰੂਮਿਤਾ।

ਮਹਿੰਦਰ ਸਿੰਘ ਰੱਤੀਆਂ
ਮੋਗਾ, 14 ਅਕਤੂਬਰ
ਪੰਚਾਇਤੀ ਚੋਣਾਂ ਲਈ ਪਿੰਡਾਂ ਵਿੱਚ ਵਿਆਹ ਵਰਗਾ ਮਾਹੌਲ ਹੈ। ਲੋਕਾਂ ’ਚ ਚੋਣਾਂ ਲਈ ਭਾਰੀ ਉਤਸ਼ਾਹ ਹੈ। ਉਮੀਦਵਾਰ ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ। ਭਲਕੇ ਹੋਣ ਵਾਲੀਆਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਚੋਣ ਅਮਲਾ ਪਿੰਡਾਂ ਨੂੰ ਰਵਾਨਾ ਕਰ ਦਿੱਤਾ ਹੈ। ਚੋਣ ਆਬਜ਼ਰਵਰ ਸੀਨੀਅਰ ਆਈਏਐੱਸ ਅਧਿਕਾਰੀ ਮੁਹੰਮਦ ਤਾਇਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿੱਚ ਡਿਸਪੈਚ ਸੈਂਟਰਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪ੍ਰਸ਼ਾਸਨ ਇਹ ਚੋਣਾਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾਂ ਕਿਸੇ ਦਬਾਅ ਦੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।
ਜ਼ਿਲ੍ਹਾ ਮੋਗਾ ਵਿੱਚ 340 ਪੰਚਾਇਤਾਂ ਲਈ ਕੁੱਲ 5,62,867 ਵੋਟਰ ਹਨ। ਜ਼ਿਲ੍ਹਾ ਮੋਗਾ ਵਿੱਚ 340 ਸਰਪੰਚਾਂ ਦੇ ਨਾਲ ਨਾਲ ਕੁੱਲ 2486 ਪੰਚਾਂ ਦੀ ਚੋਣ ਕੀਤੀ ਜਾਣੀ ਹੈ। ਜ਼ਿਲ੍ਹੇ ਕੁੱਲ 383 ਪੋਲਿੰਗ ਸਟੇਸ਼ਨ ਅਤੇ 662 ਪੋਲਿੰਗ ਬੂਥ ਤਿਆਰ ਕੀਤੇ ਗਏ ਹਨ। ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਬੈਲੇਟ ਬਕਸੇ ਭੇਜੇ ਜਾ ਚੁੱਕੇ ਹਨ ਤੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਹੋ ਚੁੱਕੀ ਹੈ।

Advertisement

ਪੈਸੇ ਲੈ ਕੇ ਵੋਟ ਪਾਉਣ ਜਾਂ ਪੇਸ਼ਕਸ਼ ਕਰਨ ’ਤੇ ਹੋਵੇਗਾ ਪਰਚਾ ਦਰਜ: ਅਧਿਕਾਰੀ

ਚੋਣ ਆਬਜ਼ਰਵਰ ਨੇ ਦੱਸਿਆ ਕਿ ਘੋਖ ਪੜਤਾਲ ਉਪਰੰਤ 35 ਅਤਿ-ਸ਼ੰਵੇਦਨਸ਼ੀਲ, 79 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਐਲਾਨੇ ਹਨ, ਜਦਕਿ 147 ਸਾਧਾਰਨ ਪੋਲਿੰਗ ਸਟੇਸ਼ਨ ਹਨ। ਚੋਣਾਂ ਦੌਰਾਨ ਮਾਹੌਲ ਨੂੰ ਖਰਾਬ ਕਰਨ ਦੇ ਸ਼ੱਕੀ 114 ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ 1059 ਪੁਲੀਸ ਅਧਿਕਾਰੀ ਅਤੇ ਕਰਮਚਾਰੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਡਿਊਟੀ ’ਤੇ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਪੈਸੇ ਲੈ ਕੇ ਵੋਟ ਪਾਉਂਦਾ ਹੈ ਜਾਂ ਕੋਈ ਉਮੀਦਵਾਰ ਜਾਂ ਪਾਰਟੀ ਕਿਸੇ ਵੋਟਰ ਨੂੰ ਵੋਟ ਲਈ ਪੈਸੇ ਦੀ ਪੇਸ਼ਕਸ਼ ਕਰਦੀ ਹੈ ਤਾਂ ਉਸ ਖ਼ਿਲਾਫ਼ ਕੇਸ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
Advertisement