ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਚੋਣਾਂ: ਨਾਮਜ਼ਦਗੀ ਪੱਤਰ ਰੱਦ ਹੋਣ ’ਤੇ ਸਰਪੰਚੀ ਦਾ ਉਮੀਦਵਾਰ ਪੈਟਰੋਲ ਲੈ ਕੇ ਟੈਂਕੀ ’ਤੇ ਚੜ੍ਹਿਆ

04:13 PM Oct 06, 2024 IST
ਨਿਰੰਜਣ ਸਿੰਘ ਪੈਟਰੋਲ ਵਾਲੀ ਕੈਨੀ ਲੈ ਕੇ ਟੈਂਕੀ ’ਤੇ ਬੈਠਾ ਹੋਇਆ।

ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 6 ਅਕਤੂਬਰ

Advertisement

ਪਿੰਡ ਚੀਮਾ ਵਿੱਚ ਸਰਪੰਚ ਦੀ ਚੋਣ ਲਈ ਉਮੀਦਵਾਰ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਿਆ ਜਦਕਿ ਉਸ ਦੇ ਸਮਰਥਕਾਂ ਨੇ ਟੈਂਕੀ ਦੇ ਹੇਠਾਂ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀ ਨਿਰੰਜਣ ਸਿੰਘ ਨੇ ਦੱਸਿਆ ਕਿ ਉਸ ਨੇ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ ਪਰ ਵਿਰੋਧੀ ਉਮੀਦਵਾਰ ਦੀ ਕਥਿਤ ਸਿਆਸੀ ਪਹੁੰਚ ਕਾਰਨ ਉਸ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਸਦੀ ਨਾਮਜ਼ਦਗੀ ਰੱਦ ਕਰਨ ਲਈ ਪੰਚਾਇਤੀ ਜ਼ਮੀਨ ਉਪਰ ਕਬਜ਼ਾ ਕਰਨ ਦੇ ਦੋਸ਼ ਲਾਏ ਜਾ ਰਹੇ ਹਨ, ਜੋ ਸਰਾਸਰ ਗਲਤ ਹਨ। ਉਸ ਵੱਲੋਂ ਬਾਕਾਇਦੀ ਇਸ ਸਬੰਧੀ ਹਲਫ਼ੀਆ ਬਿਆਨ ਵੀ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਉਸਦੇ ਰੱਦ ਕੀਤੇ ਨਾਮਜ਼ਦਗੀ ਪੱਤਰ ਬਹਾਲ ਕਰਕੇ ਉਸ ਨੂੰ ਚੋਣ ਲੜਨ ਦਾ ਅਧਿਕਾਰ ਦਿੱਤਾ ਜਾਵੇ ਅਤੇ ਜਿੰਨਾਂ ਸਮਾਂ ਇਨਸਾ਼ਫ ਨਹੀਂ ਮਿਲਦਾ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

Advertisement
Advertisement