ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਜਰਾ ਰਹੌਣ ਤੇ ਗੰਢੂਆਂ ’ਚ ਸਰਬਸੰਮਤੀ ਨਾਲ ਬਣੀ ਪੰਚਾਇਤ

08:05 AM Oct 05, 2024 IST
ਪਿੰਡ ਮਾਜਰਾ ਰਹੌਣ ’ਚ ਨਵੀਂ ਚੁਣੀ ਪੰਚਾਇਤ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ।

ਜੋਗਿੰਦਰ ਸਿੰਘ ਓਬਰਾਏ
ਖੰਨਾ, 4 ਅਕਤੂਬਰ
ਬਲਾਕ ਖੰਨਾ ਅਧੀਨ ਪੈਂਦੇ ਪਿੰਡ ਮਾਜਰਾ ਰਹੌਣ ਅਤੇ ਗੰਢੂਆਂ ਵਿੱਚ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਮਾਜਰਾ ਰਹੌਣ ਵਿੱਚ ਅਮਨਦੀਪ ਕੌਰ ਨੂੰ ਸਰਪੰਚ ਅਤੇ ਦਲਵਿੰਦਰ ਕੌਰ, ਗੁਰਜੀਤ ਕੌਰ, ਮਨਜੀਤ ਕੌਰ, ਹਰਿੰਦਰ ਸਿੰਘ, ਕੁਲਵੰਤ ਸਿੰਘ, ਰਾਜਵੀਰ ਸਿੰਘ ਤੇ ਪੂਰਨ ਸਿੰਘ ਨੂੰ ਪੰਚ ਚੁਣਿਆ। ਅਮਨਦੀਪ ਕੌਰ ਨੇ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਤੋਂ ਪਿੰਡ ਦਾ ਵਿਕਾਸ ਵੱਡੇ ਪੱਧਰ ’ਤੇ ਕੀਤਾ ਜਾਵੇਗਾ ਤੇ ਪਿੰਡ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।
ਇਸੇ ਤਰ੍ਹਾਂ ਪਿੰਡ ਗੰਢੂਆਂ ਵਿੱਚ ਗੁਰਮੇਲ ਸਿੰਘ ਨੂੰ ਸਰਪੰਚ ਅਤੇ ਮੇਜਰ ਸਿੰਘ, ਭਿੰਦਰ ਸਿੰਘ, ਅਵਤਾਰ ਕੌਰ, ਦਵਿੰਦਰ ਸਿੰਘ ਤੇ ਕਰਮਜੀਤ ਕੌਰ ਨੂੰ ਪੰਚ ਚੁਣਿਆ ਗਿਆ। ਇਸ ਮੌਕੇ ਸਰਪੰਚ ਗੁਰਮੇਲ ਸਿੰਘ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਿੰਡ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਪਿੰਡ ਦੇ ਵਿਕਾਸ ਲਈ ਸਾਰਿਆਂ ਨਾਲ ਰਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਹਰਜੰਗ ਸਿੰਘ, ਬਹਾਦਰ ਸਿੰਘ, ਮਹਿੰਦਰ ਸਿੰਘ, ਬਲਵਿੰਦਰ ਸਿੰਘ, ਸਵਰਨ ਕੌਰ, ਗਗਨ ਸਿੰਘ, ਬਚਨ ਸਿੰਘ, ਸਪਿੰਦਰ ਸਿੰਘ, ਗੁਰਦਿਆਲ ਸਿੰਘ ਹਾਜ਼ਰ ਸਨ। ਅੰਤ ਵਿੱਚ ਗੁਰੂ ਘਰ ’ਚ ਪਾਠ ਕਰ ਕੇ ਸ਼ੁਕਰਾਨਾ ਕੀਤਾ ਗਿਆ ਤੇ ਲੱਡੂ ਵੰਡੇ ਗਏ।

Advertisement

Advertisement