ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੋਬਿੰਦਪੁਰਾ ਵਿੱਚ ਧੜੇਬੰਦੀ ਕਾਰਨ ਪੰਚਾਇਤੀ ਜ਼ਮੀਨ ਦੀ ਬੋਲੀ ਰੱਦ

10:48 AM Jun 17, 2024 IST
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਾਰਕੁਨ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 16 ਜੂਨ
ਪਿੰਡ ਗੋਬਿੰਦਪੁਰਾ ਪਾਪੜਾ ਵਿੱਚ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਅੱਜ ਆਪਸੀ ਧੜੇਬੰਦੀ ਕਾਰਨ ਰੱਦ ਹੋ ਗਈ। ਹੁਣ ਪ੍ਰਸ਼ਾਸਨ ਨੇ ਇਹ ਬੋਲੀ ਬੀਡੀਪੀਓ ਦਫ਼ਤਰ ਵਿਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਹਰਭਗਵਾਨ ਸਿੰਘ ਨੇ ਦੋਸ਼ ਲਗਾਇਆ ਕਿ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਖਾਤਰ ਦੋ ਮਜ਼ਦੂਰਾਂ ਨੂੰ ਬੋਲੀ ਦੇਣ ਵਾਸਤੇ ਤਿਆਰ ਕੀਤਾ ਗਿਆ ਸੀ। ਜਿਨ੍ਹਾਂ ਨੇ ਆਪਣੇ ਕੋਲੋਂ ਪੈਸੇ ਦੇ ਕੇ ਬੋਲੀ ਦੇਣ ਵਾਸਤੇ ਕਿਹਾ ਪਰ ਮਜ਼ਦੂਰਾਂ ਨੇ ਪਿੰਡ ਵਿੱਚ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਪਿੰਡ ਦੇ ਧਨਾਢ ਵਿਅਕਤੀ ਤੇ ਉਸ ਦੇ ਸਾਥੀਆਂ ਨੇ ਮਜ਼ਦੂਰ ਭਾਈਚਾਰੇ ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਮਜ਼ਦੂਰ ਆਗੂਆਂ ਨੇ ਦੋਸ਼ ਲਗਾਇਆ ਕਿ ਪੰਚਾਇਤ ਸੈਕਟਰੀ ਅਤੇ ਪੰਚਾਇਤ ਅਫਸਰ ਨੇ ਵੀ ਇਨ੍ਹਾਂ ਦੀ ਕਥਿਤ ਤੌਰ ’ਤੇ ਮਦਦ ਕੀਤੀ ਅਤੇ ਬੋਲੀ ਦੀ ਜ਼ਿੱਦ ’ਤੇ ਅੜੇ ਰਹੇ, ਪਰ ਮਜ਼ਦੂਰਾਂ ਨੇ ਆਪਣੇ ਏਕੇ ਨਾਲ ਬੋਲੀ ਨੂੰ ਰੱਦ ਕਰਵਾ ਦਿੱਤਾ। ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਵਿਅਕਤੀਆਂ ਦੀ ਮਦਦ ਕਰਨ ਵਾਲੇ ਪੁਲੀਸ ਪ੍ਰਸ਼ਾਸਨ ਤੇ ਪੰਚਾਇਤ ਦੇ ਅਧਿਕਾਰੀਆਂ ਦਾ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਰਾਹੀਂ ਡਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਘਟਨਾ ਦੀ ਐੱਸ ਐੱਚਓ ਨੂੰ ਕਾਰਵਾਈ ਹਿੱਤ ਲਿਖਤੀ ਦਰਖਾਸਤ ਦੇ ਦਿੱਤੀ ਹੈ।
ਇਸ ਤੋਂ ਇਲਾਵਾ ਉਪ ਪੁਲੀਸ ਕਪਤਾਨ, ਐੱਸਡੀਐੱਮ, ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਸੰਗਰੂਰ ਤੇ ਡਿਪਟੀ ਕਮਿਸ਼ਨਰ ਨੂੰ ਮਿਲਿਆ ਜਾਵੇਗਾ। ਇਸ ਸਬੰਧੀ ਪੰਚਾਇਤ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪਿੰਡ ਵਿੱਚ ਧੜੇਬੰਦੀ ਕਾਰਨ ਰਾਖਵੀਂ ਜ਼ਮੀਨ ਦੀ ਬੋਲੀ ਪਿੰਡ ਅੰਦਰ ਪੁਲੀਸ ਸੁਰੱਖਿਆ ਅਧੀਨ ਰੱਖੀ ਗਈ ਸੀ ਪਰ ਮਜ਼ਦੂਰ ਯੂਨੀਅਨ ਦੇ ਵਿਰੋਧ ਕਾਰਨ ਰੱਦ ਕਰ ਦਿੱਤੀ ਤੇ ਅਗਲੀ ਬੋਲੀ ਬੀਡੀਪੀਓ ਦਫ਼ਤਰ ਵਿਚ ਹੋਵੇਗੀ।

Advertisement

Advertisement
Advertisement