ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਸਲੇਮਗੜ੍ਹ ਵਿੱਚ ਪੰਚਾਇਤੀ ਜ਼ਮੀਨ ਦੀ ਬੋਲੀ ਰੱਦ

06:47 AM Jun 13, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 12 ਜੂਨ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਤੇ ਗੋਪੀ ਗਿਰ ਕੱਲਰਭੈਣੀ ਨੇ ਦੱਸਿਆ ਕਿ ਬੀਤੀ ਸ਼ਾਮ ਲਗਪਗ ਛੇ ਵਜੇ ਦੇ ਕਰੀਬ ਪਿੰਡ ਸਲੇਮਗੜ੍ਹ ਵਿੱਚ ਰਾਖਵੇਂ ਕੋਟੇ ਦੀ 12 ਏਕੜ ਪੰਚਾਇਤੀ ਜ਼ਮੀਨ ਦੀ ਬੋਲੀ ਦਾ ਵਿਰੋਧ ਕਰਨ ’ਤੇ ਪ੍ਰਸ਼ਾਸਨ ਵੱਲੋਂ ਬੋਲੀ ਰੱਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦੋ ਸਾਲਾ ਤੋਂ ਦਲਿਤ ਭਾਈਚਾਰਾ ਆਪਣੇ ਹਿੱਸੇ ਦੀ ਜ਼ਮੀਨ ’ਤੇ ਸਾਂਝੇ ਤੌਰ ’ਤੇ ਖੇਤੀ ਕਰਦਾ ਆ ਰਿਹਾ ਸੀ, ਪਰ ਇਸ ਵਾਰ ਕਿਸੇ ਸਿਆਸੀ ਆਗੂ ਵੱਲੋਂ ਮਜ਼ਦੂਰ ਭਾਈਚਾਰੇ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਕਰ ਕੇ ਦੋ ਮਜ਼ਦੂਰਾਂ ਵੱਲੋਂ ਸਾਰਿਆਂ ਅਲੱਗ ਹੋ ਕੇ ਬੋਲੀ ਦੇਣ ਦਾ ਯਤਨ ਕੀਤਾ ਗਿਆ। ਇਸ ਕਾਰਨ ਮਜ਼ਦੂਰਾਂ ਵਿੱਚ ਆਪਸੀ ਇਤਰਾਜ਼ ਹੋਣ ਦੇ ਖਦਸ਼ੇ ਵਜੋਂ ਮੌਕੇ ’ਤੇ ਹਾਜ਼ਰ ਬਲਾਕ ਵਿਕਾਸ ਅਫਸਰ ਨੇ ਬੋਲੀ ਰੱਦ ਕਰ ਦਿੱਤੀ। ਜਥੇਬੰਦੀ ਨੇ ਮੰਗ ਕੀਤੀ ਕਿ ਪਿੰਡ ਦੀ ਰਾਖਵੀਂ ਜ਼ਮੀਨ ਨੂੰ ਸਮੁੱਚੇ ਦਲਿਤ ਭਾਈਚਾਰੇ ਨੂੰ ਪਹਿਲਾਂ ਵਾਂਗ ਸਾਂਝੇ ਤੌਰ ’ਤੇ ਦਿੱਤੀ ਜਾਵੇ। ਇਸ ਮੌਕੇ ਮਜ਼ਦੂਰ ਆਗੂ ਕਰਮਜੀਤ ਕੌਰ, ਰਾਮਸੇਵਕ ਸਿੰਘ ਤੇ ਬੀਰਬਲ ਸਿੰਘ ਹਾਜ਼ਰ ਸਨ।

Advertisement

Advertisement
Advertisement