ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਚਾਇਤ ਮੰਤਰੀ ਵੱਲੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਨਿਰਦੇਸ਼

09:13 AM Jul 01, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੂਨ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ ਅਰਸੇ ਦੌਰਾਨ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾਂ ਦੀਆਂ ਫਿਰਨੀਆਂ, ਲਿੰਕ ਸੜਕਾਂ, ਛੱਪੜਾਂ, ਸ਼ਮਸ਼ਾਨਘਾਟਾਂ ਦੇ ਰਸਤਿਆਂ, ਪਿੰਡਾਂ ਵਿੱਚ ਸਕੂਲ, ਡਿਸਪੈਂਸਰੀਆਂ, ਪਸ਼ੂ ਡਿਸਪੈਂਸਰੀਆਂ, ਪੰਚਾਇਤ ਘਰਾਂ ਅਤੇ ਹੋਰ ਰਸਤਿਆਂ ਆਦਿ ਦੀ ਉਸਾਰੀ ਲਈ ਛੱਡੀਆਂ ਗਈਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਵਿਭਾਗ ਵੱਲੋਂ ਉਸਾਰੀਆਂ ਹੋਈਆਂ ਵੱਖ-ਵੱਖ ਸਰਕਾਰੀ ਇਮਾਰਤਾਂ ਜਿਵੇਂ ਪੰਚਾਇਤ ਘਰ, ਧਰਮਸ਼ਾਲਾਵਾਂ, ਪਸ਼ੂ ਡਿਸਪੈਂਸਰੀਆਂ ਆਦਿ ਦੀ ਸਹੀ ਢੰਗ ਨਾਲ ਸੰਭਾਲ ਨਹੀਂ ਕੀਤੀ ਜਾ ਰਹੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਰਕਾਰੀ ਇਮਾਰਤਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਲਈ ਸਖ਼ਤ ਕਦਮ ਚੁੱਕਣ, ਭਵਿੱਖ ’ਚ ਹੋਣ ਵਾਲੇ ਅਣ-ਅਧਿਕਾਰਤ ਕਬਜ਼ੇ ਰੋਕਣ ਲਈ ਨਿਯਮਤ ਨਿਰੀਖਣ ਕਰਨ ਤੇ ਸਰਕਾਰੀ ਇਮਾਰਤਾਂ ਦੀ ਸਹੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Advertisement

Advertisement
Advertisement