ਬੀਜਾਪੁਰ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ
08:34 AM Oct 01, 2024 IST
ਪੱਤਰ ਪ੍ਰੇਰਕ
ਪਾਇਲ, 30 ਸਤੰਬਰ
ਪਿੰਡ ਬੀਜਾਪੁਰ ਦੀ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਹੋ ਗਈ ਹੈ, ਜਿਸ ਵਿੱਚ ਸਰਪੰਚ ਕਮਲਜੀਤ ਕੌਰ ਪਤਨੀ ‘ਆਪ’ ਬਲਾਕ ਪ੍ਰਧਾਨ ਸੁਰਿੰਦਰ ਸਿੰਘ ਕੋਠੇ ਨੂੰ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਸ਼ਿੰਗਾਰਾ ਸਿੰਘ, ਸਪਿੰਦਰ ਸਿੰਘ, ਹਰਜੀਤ ਕੌਰ ਤੇ ਗੁਰਚਰਨ ਗੋਗੀ ਨੂੰ ਪੰਚ ਚੁਣਿਆ ਗਿਆ ਹੈ। ਇਸ ਮੌਕੇ ਸੁਰਿੰਦਰ ਸਿੰਘ ਕੋਠੇ ਨੇ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨਾ ਪਿੰਡ ਵਾਸੀਆਂ ਦੀ ਚੰਗੀ ਸੋਚ ਤੇ ਵੱਡਾ ਉਪਰਾਲਾ ਹੈ ਜਿਸ ਨਾਲ ਪਿੰਡ ਦਾ ਸਰਵਪੱਖੀ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੋ ਸਕੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਹਰਬੰਸ ਸਿੰਘ, ਸੁਖਦੇਵ ਸਿੰਘ, ਦਵਿੰਦਰ ਸਿੰਘ ਬਾਬੂ, ਦਰਸ਼ਨ ਸਿੰਘ,ਨਰਦੀਪ ਸਿੰਘ, ਜਸਵੀਰ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ, ਅਮਨਦੀਪ ਸਿੰਘ, ਜਸ਼ਨਪ੍ਰੀਤ ਸਿੰਘ ਤੇ ਕੁਲਜੀਤ ਸਿੰਘ ਹਾਜ਼ਰ ਸਨ। ਪ੍ਰਧਾਨ ਸੁਰਿੰਦਰ ਸਿੰਘ, ਸਰਪੰਚ ਕਮਲਜੀਤ ਕੌਰ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਪੰਚਾਇਤ ਸਰਬਸੰਮਤੀ ਨਾਲ ਚੁਣੇ ਜਾਣ ਤੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ।
Advertisement
Advertisement