ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਡਟੀ ਆਂਡਲੂ ਦੀ ਪੰਚਾਇਤ

07:59 AM Nov 30, 2024 IST
ਨਸ਼ਿਆਂ ਖ਼ਿਲਾਫ਼ ਮਤੇ ਦੀ ਕਾਪੀ ਦਿਖਾਉਂਦੇ ਹੋਏ ਪੰਚਾਇਤ ਮੈਂਬਰ ਤੇ ਪਿੰਡ ਵਾਸੀ।

ਰਾਮ ਗੋਪਾਲ ਰਾਏਕੋਟੀ
ਰਾਏਕੋਟ, 29 ਨਵੰਬਰ
ਨੇੜਲੇ ਪਿੰਡ ਆਂਡਲੂ ਵਿੱਚ ਨਵੀਂ ਚੁਣੀ ਪੰਚਾਇਤ ਨੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਨਸ਼ਾ ਵੇਖਣ ਵਾਲਿਆਂ ਖ਼ਿਲਾਫ਼ ਅੱਜ ਇਥ ਮਤਾ ਪਾਸ ਕੀਤਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਵੇਚਦਾ ਜਾਂ ਨਸ਼ਿਆਂ ਦੀ ਵਰਤੋਂ ਕਰਦਾ ਫੜਿਆ ਜਾਂਦਾ ਹੈ ਤਾਂ ਪਿੰਡ ਦੀ ਪੰਚਾਇਤ ਉਸ ਦੀ ਮਦਦ ਨਹੀਂ ਕਰੇਗੀ ਸਗੋਂ ਉਸ ਦੇ ਖ਼ਿਲਾਫ਼ ਖੜ੍ਹੇਗੀ। ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਕਿਹਾ ਕਿ ਅੱਜ ਨੌਜਵਾਨ ਵਰਗ ਕੁਰਾਹੇ ਪੈ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਰਿਹਾ ਹੈ, ਜਿਸ ਨੂੰ ਬਚਾਉਣ ਲਈ ਹਰ ਇਨਸਾਨ ਨੂੰ ਅੱਗੇ ਆਉਣਾ ਪਏਗਾ। ਇਸ ਸਬੰਧ ਵਿੱਚ ਪਿੰਡ ਵਿੱਚ ਬਣੀਆਂ ਦੁਕਾਨਾਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ, ਸਿਗਰੇਟ ਆਦਿ ਨਹੀਂ ਵੇਚਣਗੇ। ਇਸ ਤੋਂ ਇਲਾਵਾ ਸਕੂਲ ਅਤੇ ਪਿੰਡ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਵੀ ਕਰਵਾਏ ਜਾਣਗੇ। ਇਸ ਮੌਕੇ ਪੰਚ ਕਸ਼ਮੀਰੀ ਲਾਲ, ਪੰਚ ਜਸਵੰਤ ਸਿੰਘ, ਪੰਚ ਹਰਵੀਰ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਕੁਮਾਰ, ਚੌਂਕੀਦਾਰ ਸ਼ਾਦੀ ਖਾਂ, ਜੁਗਰਾਜ ਸਿੰਘ ਤੂਰ, ਮਲਕੀਤ ਸਿੰਘ ਫੌਜੀ ਤੇ ਹੋਰ ਹਾਜ਼ਰ ਸਨ।

Advertisement

Advertisement