ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰੀਮਪੁਰਾ ਦੀ ਪੰਚਾਇਤ ਸਾਬਕਾ ਮੰਤਰੀ ਨੂੰ ਮਿਲੀ

06:18 AM Oct 07, 2024 IST
ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਨੂੰ ਮਿਲਦੀ ਹੋਈ ਕਰੀਮਪੁਰਾ ਦੀ ਪੰਚਾਇਤ। -ਫ਼ੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ
ਪਿੰਡ ਕਰੀਮਪੁਰਾ ਦੀ ਨਵ-ਨਿਯੁਕਤ ਪੰਚਾਇਤ ਨੇ ਸਾਬਕਾ ਮੰਤਰੀ ਜੱਥੇਦਾਰ ਰਣਧੀਰ ਸਿੰਘ ਚੀਮਾ ਤੋਂ ਅਸ਼ੀਰਵਾਦ ਲਿਆ। ਜ਼ਿਕਰਯੋਗ ਹੈ ਕਿ ਪਿੰਡ ਦੇ ਲੋਕਾਂ ਨੇ ਸਰਬਸੰਮਤੀ ਨਾਲ ਕੰਵਲਜੀਤ ਸਿੰਘ ਨੂੰ ਸਰਪੰਚ, ਜਸਵੀਰ ਕੌਰ, ਖੁਸ਼ਿਵੰਦਰ ਕੌਰ, ਲਵਪ੍ਰੀਤ ਸਿੰਘ, ਮਨਜਿੰਦਰ ਸਿੰਘ ਅਤੇ ਸਤਿੰਦਰਪਾਲ ਸਿੰਘ ਨੂੰ ਪੰਚ ਚੁਣਿਆ ਹੈ। ਨਵੀਂ ਬਣੀ ਪੰਚਾਇਤ ਨੂੰ ਜੱਥੇਦਾਰ ਚੀਮਾ ਨੇ ਵਧਾਈ ਦਿੰਦਿਆ ਕਿਹਾ ਕਿ ਪਿੰਡ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਨਗਰ ਨਿਵਾਸੀਆਂ ਦੀ ਇਹ ਅਹਿਮ ਭੂਮਿਕਾ ਹੈ ਜਿਸ ਲਈ ਉਨ੍ਹਾਂ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ਼ ਜਗਦੀਪ ਸਿੰਘ ਚੀਮਾ, ਗੁਰਮੀਤ ਸਿੰਘ ਸੋਨੂੰ ਚੀਮਾ, ਜਥੇਦਾਰ ਗੁਰਮੀਤ ਸਿੰਘ, ਸਤਪਾਲ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੰਘ, ਗੁਰ ਪ੍ਰੇਮ ਸਿੰਘ, ਹਰਦੇਵ ਸਿੰਘ, ਗੁਰਮੇਲ ਸਿੰਘ, ਪ੍ਰੀਤਮ ਸਿੰਘ ਫੌਜੀ, ਕਰਨੈਲ ਸਿੰਘ, ਮਹਿੰਦਰ ਸਿੰਘ, ਧਰਮਿੰਦਰ ਸਿੰਘ, ਸੁਖਜਿੰਦਰ ਸਿੰਘ, ਹਰਮਿੰਦਰ ਸਿੰਘ ਵਿਰਕ, ਮਨਿੰਦਰ ਸਿੰਘ ਵਿਰਕ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement