ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਸਕੱਤਰ ਤੇ ਗ੍ਰਾਮ ਸੇਵਕ ਹੜਤਾਲ ’ਤੇ ਡਟੇ

07:28 AM Jul 10, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਜੁਲਾਈ
ਬਲਾਕ ਸਰਹੰਦ ਵਿੱਚ ਸਮੂਹ ਪੰਚਾਇਤ ਸਕੱਤਰ, ਗ੍ਰਾਮ ਸੇਵਕ ਅਤੇ ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ ਅਤੇ ਉਨ੍ਹਾਂ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ’ਤੇ ਮੁਲਾਜ਼ਮ ਵਿਰੋਧੀ ਹੋਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਵਿਭਾਗ ਨੇ ਅਕਾਊਂਟੈਂਟ ਨੂੰ ਬਲਾਕ ਅਧਿਕਾਰੀ ਦਾ ਵਾਧੂ ਚਾਰਜ ਦਿੱਤਾ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਖ਼ਿਲਾਫ਼ ਪਹਿਲਾਂ ਵੀ ਖਮਾਣੋ ਅਤੇ ਹੋਰ ਥਾਵਾਂ ’ਤੇ ਮੁਲਾਜ਼ਮਾਂ ਨੇ ਧਰਨੇ ਦਿੱਤੇ ਹਨ ਅਤੇ ਗ਼ਲਤ ਸ਼ਬਦਾਵਲੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੀ ਗ਼ਲਤ ਸ਼ਬਦਾਵਲੀ ਕਾਰਨ ਹੀ ਇੱਥੇ ਕੋਈ ਵੀ ਏਪੀਓ ਤਿੰਨ ਮਹੀਨੇ ਤੋਂ ਵੱਧ ਨਹੀਂ ਰਹਿੰਦਾ ਤੇ ਹੁਣ ਤੱਕ 4 ਏਪੀਓ ਬਦਲ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਤੋਂ ਬਲਾਕ ਅਧਿਕਾਰੀ ਦਾ ਵਾਧੂ ਚਾਰਜ ਵਾਪਸ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਧਿਕਾਰੀ ਦੀ ਬਦਲੀ ਤੱਕ ਮੁਲਾਜ਼ਮਾਂ ਦੀ ਹੜਤਾਲ ਜਾਰੀ ਰਹੇਗੀ। ਇਸ ਮੌਕੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ, ਅਮਰਜੀਤ ਕੁਮਾਰ ਏਈ, ਪ੍ਰਦੀਪ ਕੁਮਾਰ ਪੰਚਾਇਤ ਅਫ਼ਸਰ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਨਾਜਰ ਸਿੰਘ ਸੁਪਰਡੈਂਟ ਹਾਜ਼ਰ ਸਨ।

Advertisement

ਕਿਸੇ ਨੂੰ ਨਾਜਾਇਜ਼ ਤੰਗ ਨਹੀਂ ਕੀਤਾ: ਕੁਮਾਰ

ਬਲਾਕ ਅਧਿਕਾਰੀ ਰਮੇਸ਼ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਸ ਨੇ ਦੋਸ਼ਾਂ ਨੂੰ ਗ਼ਲਤ ਦੱਸਿਆ ਅਤੇ ਕਿਹਾ ਕਿ ਉਹ ਕੰਮ ਲਈ ਹੀ ਮੁਲਾਜ਼ਮਾਂ ਨੂੰ ਕਹਿੰਦੇ ਹਨ ਅਤੇ ਕਿਸੇ ਨੂੰ ਵੀ ਨਾਜਾਇਜ਼ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾ ਰਿਹਾ।

Advertisement
Advertisement