ਪੰਚਾਇਤ ਸਕੱਤਰ ਯੂਨੀਅਨ ਵੱਲੋਂ ਕਲਮ ਛੋੜ ਹੜਤਾਲ
ਪੱਤਰ ਪ੍ਰੇਰਕ
ਫਗਵਾੜਾ, 22 ਨਵੰਬਰ
ਬਲਾਕ ਫਗਵਾੜਾ ਪੰਚਾਇਤ ਸਕੱਤਰ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਹੇਠ ਬੀਡੀਪੀਓ ਦਫ਼ਤਰ ਫਗਵਾੜਾ ਵਿਖੇ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਤੇ ਉਨ੍ਹਾਂ ਪੰਜਾਬ ਸਰਕਾਰ ਤੇ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਚਾਇਤ ਸਕੱਤਰਾਂ ਪਾਸੋਂ ਹੋਰ ਵਿਭਾਗਾਂ ਦੇ ਵਾਧੂ ਕੰਮ ਲਏ ਜਾ ਰਹੇ ਹਨ ਤੇ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀ। ਉਨ੍ਹਾਂ ਦੱਸਿਆ ਕਿ ਜਦੋਂ ਯੂਨੀਅਨ ਦੇ ਪੰਜਾਬ ਪ੍ਰਧਾਨ ਨੇ ਵਿਭਾਗ ਦੇ ਡਾਇਰੈਕਟਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਯੂਨੀਅਨ ਦੀ ਸਮੱਸਿਆ ਸੁਣਨ ਤੇ ਕੋਈ ਢੁੱਕਵਾਂ ਹੱਲ ਕੱਢਣ ਦੀ ਬਜਾਏ ਉਕਤ ਅਧਿਕਾਰੀ ਨੇ ਯੂਨੀਅਨ ਮੁਖੀ ਨਾਲ ਹੀ ਮਾੜਾ ਵਿਵਹਾਰ ਕੀਤਾ, ਜਿਸ ਕਾਰਨ ਪੰਜਾਬ ਭਰ ਦੇ ਯੂਨੀਅਨ ਮੈਂਬਰਾਂ ‘ਚ ਰੋਸ ਹੈ। ਉਨ੍ਹਾਂ ਕਿਹਾ ਕਿ ਇਹ ਹੜਤਾਲ 25 ਨਵੰਬਰ ਤੱਕ ਜਾਰੀ ਰਹੇਗੀ ਪਰ ਜੇਕਰ ਵਿਭਾਗ ਦੇ ਡਾਇਰੈਕਟਰ ਨੇ ਆਪਣੀ ਗਲਤੀ ਦੀ ਮੁਆਫ਼ੀ ਨਾ ਮੰਗੀ ਤੇ ਯੂਨੀਅਨ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਮੁੜ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸੁਲੱਖਣ ਸਿੰਘ ਟੀ.ਸੀ., ਸੁਰਿੰਦਰਪਾਲ ਸਿੰਘ ਏ.ਪੀ.ਓ ਮਨਰੇਗਾ, ਜਸਕਰਨ ਵਰਮਾ ਟੀ.ਏ., ਅਮਨਦੀਪ ਜੇ.ਈ., ਜੀ.ਆਰ.ਐਸ. ਤਲਵਿੰਦਰ ਸਿੰਘ ਭੁੱਲਰ, ਰਮਨ ਕੁਮਾਰੀ, ਸੋਨੀਆ, ਰੋਸ਼ਨੀ, ਪੰਚਾਇਤ ਸਕੱਤਰ ਗੁਰਮੇਲ ਸਿੰਘ, ਬਿੰਦਰ ਸਿੰਘ ਰਾਵਲਪਿੰਡੀ, ਸੁਦੀਸ਼ ਕੁਮਾਰ, ਦਲਵੀਰ ਸਿੰਘ, ਸੁਰਿੰਦਰ ਪਟਵਾਰੀ, ਪ੍ਰਿਅੰਕਾ ਅਤੇ ਆਸ਼ਾ ਕੰਪਿਊਟਰ ਅਪਰੇਟਰ, ਦੇਸਰਾਜ ਬਘਾਣਾ ਸਰਪੰਚ, ਪਰਮਜੀਤ ਖਲਵਾੜਾ, ਪੁਰਸ਼ੋਤਮ ਲਾਲ, ਮਨਜੀਤ ਸਿੰਘ ਬਰਨਾ, ਯੂ.ਟੀ.ਏ., ਨਵਜੋਤ ਸਿੰਘ, ਬਲਜਿੰਦਰ ਕੌਰ, ਸ਼ਾਲੂ, ਸੁਰਜੀਤ ਸਿੰਘ, ਸਰਪੰਚ ਗੁਲਜ਼ਾਰ ਸਿੰਘ ਅਕਾਲਗੜ੍ਹ, ਬੀਬੀ ਪਰਮਜੀਤ ਕੌਰ ਸਰਪੰਚ ਵਰਿਆਹਾਂ, ਬੀਬੀ ਸੰਤੋਸ਼ ਕੁਮਾਰ ਸਰਪੰਚ ਸਮੇਤ ਵੱਡੀ ਗਿਣਤੀ ‘ਚ ਮੈਂਬਰ ਸ਼ਾਮਲ ਸਨ।