ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਜਰਖੜ ’ਚ ਸਰਬਸੰਮਤੀ ਨਾਲ ਪੰਚਾਇਤ ਬਣੀ

11:04 AM Oct 11, 2024 IST
ਪਿੰਡ ਜਰਖੜ ਦੇ ਸਰਪੰਚ ਸੰਦੀਪ ਸਿੰਘ ਤੇ ਪੰਚਾਂ ਦਾ ਸਨਮਾਨ ਕਰਦੇ ਹੋਏ ਪਤਵੰਤੇ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਅਕਤੂਬਰ
ਖੇਡਾਂ ਦੇ ਸਬੰਧ ਵਿੱਚ ਚਰਚਿਤ ਪਿੰਡ ਜਰਖੜ ਦੀ ਗ੍ਰਾਮ ਪੰਚਾਇਤ ਦੀ ਚੋਣ ਸਮੂਹ ਨਗਰ ਨਿਵਾਸੀਆਂ ਦੀ ਆਪਸੀ ਸਹਿਮਤੀ ਨਾਲ ਹੋਈ ਹੈ ਜਿਸ ਵਿੱਚ ਸੰਦੀਪ ਸਿੰਘ ਜਰਖੜ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਸ਼ਿੰਗਾਰਾ ਸਿੰਘ ਜਰਖੜ, ਤਜਿੰਦਰ ਸਿੰਘ ਜਰਖੜ, ਬਚਿੱਤਰ ਸਿੰਘ, ਜੰਗ ਸਿੰਘ ਹਰਪ੍ਰੀਤ ਕੌਰ, ਮਨਜੀਤ ਕੌਰ ਅਤੇ ਰਾਣੀ ਕੌਰ ਪੰਚ ਚੁਣੇ ਗਏ ਹਨ। ਪਿੰਡ ਦੀ ਮੌਜੂਦਾ ਪੰਚਾਇਤ ਅਤੇ ਵੱਖ ਵੱਖ ਰਾਜਸੀ ਧੜਿਆਂ ਅਤੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਨਵੀਂ ਪੰਚਾਇਤ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ। ਬਲਾਕ ਡੇਹਲੋਂ ਵਿੱਚ ਪੰਚਾਇਤ ਦੀ ਚੋਣ ਤੋਂ ਬਾਅਦ ਪੰਚਾਇਤ ਨੇ ਗੁਰਦੁਆਰਾ ਮਾਤਾ ਸਾਹਿਬ ਕੌਰ ਮੰਜੀ ਸਾਹਿਬ ਨਤਮਸਤਕ ਹੋ ਕੇ ਪਿੰਡ ਦਾ ਸਰਬਪੱਖੀ ਵਿਕਾਸ ਕਰਨ ਦਾ ਪ੍ਰਣ ਲਿਆ। ਇਸ ਦੌਰਾਨ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ, ਜਰਖੜ ਖੇਡਾਂ ਦੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਅਤੇ ਗੁਰਦੁਆਰਾ ਮੰਜੀ ਸਾਹਿਬ ਮਾਤਾ ਸਾਹਿਬ ਕੌਰ ਦੀ ਪ੍ਰਬੰਧਕ ਕਮੇਟੀ ਨੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਅਤੇ ਸਰਪੰਚ ਸੰਦੀਪ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਵਿਕਾਸ ਕਾਰਜਾਂ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

Advertisement

Advertisement