ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਚਾਇਤੀ ਚੋਣਾਂ ਵਿੱਚ ਜ਼ਿਲ੍ਹੇ ਦੀ ਬਜਾਏ ਬਲਾਕ ਪੱਧਰ ’ਤੇ ਹੋਵੇਗਾ ਰਾਖਵਾਂਕਰਨ: ਭੁੱਲਰ

07:39 AM Sep 09, 2024 IST
ਪਿੰਡ ਕਿੱਲਿਆਂਵਾਲੀ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਸਨਮਾਨ ਕਰਦੇ ਹੋਏ ਕਲੱਬ ਪ੍ਰਬੰਧਕ।

ਰਜਿੰਦਰ ਕੁਮਾਰ
ਬੱਲੂਆਣਾ (ਅਬੋਹਰ), 8 ਸਤੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਖੇਡ ਮੈਦਾਨ ਤਿਆਰ ਕਰਵਾਏਗੀ। ਇਹ ਗੱਲਾਂ ਪੰਜਾਬ ਦੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਕਿੱਲਿਆਂਵਾਲੀ ਵਿੱਚ ਇੱਕ ਪੇਂਡੂ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਹੀਆਂ। ਇਹ ਟੂਰਨਾਮੈਂਟ ਕਪੂਰ ਸਿੰਘ ਜਾਖੜ ਮੈਮੋਰੀਅਲ ਸਪੋਰਟਸ ਕਲੱਬ ਵੱਲੋਂ ਮਰਹੂਮ ਸੁਖਵਿੰਦਰ ਸਿੰਘ ਸੁੱਖੀ ਜਾਖੜ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਸੀ। ਸ੍ਰੀ ਭੁੱਲਰ ਨੇ ਆਖਿਆ ਕਿ ਅਬੋਹਰ ਇਲਾਕੇ ਦੇ ਪਿੰਡ ਦੀਵਾਨ ਖੇੜਾ ਵਿੱਚ ਇੱਕ ਵੱਡਾ ਸਪੋਰਟਸ ਕੰਪਲੈਕਸ ਤਿਆਰ ਕੀਤਾ ਜਾਵੇਗਾ ਜਿੱਥੇ ਵੱਖ-ਵੱਖ ਖੇਡਾਂ ਦੇ ਮੈਦਾਨ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਤਿੰਨ ਚਾਰ ਪਿੰਡਾਂ ਦੇ ਸਮੂਹ ਬਣਾ ਕੇ ਉਨ੍ਹਾਂ ਲਈ ਖੇਡ ਮੈਦਾਨ ਤਿਆਰ ਕਰਵਾਏ ਜਾਣਗੇ।
ਉਨ੍ਹਾਂ ਆਖਿਆ ਕਿ ਅਬੋਹਰ ਵਿਧਾਨ ਸਭਾ ਹਲਕੇ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਵਿਕਾਸ ਕਾਰਜ ਨਹੀਂ ਹੋਏ ਜਦਕਿ ਹੁਣ ਸੂਬਾ ਸਰਕਾਰ ਵੱਲੋਂ ਇਥੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਅਬੋਹਰ ਹਲਕੇ ਦੇ 20 ਪਿੰਡਾਂ ਵਿੱਚ ਥਾਪਰ ਮਾਡਲ ਨਾਲ ਛੱਪੜਾਂ ਨੂੰ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਹੋ ਸਕੇ। ਉਨ੍ਹਾਂ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਖੇਡਾਂ ਵਿੱਚ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਨੌਕਰੀਆਂ ਦੇ ਕੇ ਸਨਮਾਨਿਤ ਕਰਦੀ ਹੈ। ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਆਖਿਆ ਕਿ ਅਬੋਹਰ ਇਲਾਕੇ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਅਬੋਹਰ ਵਿੱਚ ਅਰੁਣ ਨਾਰੰਗ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਬੋਹਰ ਇਲਾਕੇ ਵਿੱਚ ਪੰਚਾਇਤ ਵਿਭਾਗ ਵੱਲੋਂ 20 ਕਰੋੜ ਤੋਂ ਵੱਧ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਪੰਚਾਇਤ ਚੋਣਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਪੰਚਾਇਤੀ ਚੋਣਾਂ ਜਲਦ ਹੀ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਪੰਚਾਇਤਾਂ ਵਿੱਚ ਰਾਖਵੇਂਕਰਨ ਦੀ ਨੀਤੀ ਵਿੱਚ ਬਦਲਾਅ ਕੀਤਾ ਹੈ ਅਤੇ ਜ਼ਿਲ੍ਹੇ ਦੀ ਬਜਾਏ ਹੁਣ ਬਲਾਕ ਨੂੰ ਇਕਾਈ ਮੰਨ ਕੇ ਰਾਖਵਾਂਕਰਨ ਦਿੱਤਾ ਜਾਵੇਗਾ। ਇਸ ਨਾਲ ਕਿਸੇ ਵੀ ਭਾਈਚਾਰੇ ਦੇ ਹੱਕ ਮਾਰੇ ਨਹੀਂ ਜਾਣਗੇ ਅਤੇ ਆਬਾਦੀ ਅਨੁਸਾਰ ਰਾਖਵਾਂਕਰਨ ਮਿਲੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਮੱਲੀ, ਐਸਡੀਐਮ ਪੰਕਜ ਬਾਂਸਲ, ਇਕਬਾਲ ਸਿੰਘ ਢਿੱਲੋਂ, ਹਰਮਿੰਦਰ ਸਿੰਘ, ਟਹਿਲ ਸਿੰਘ, ਵਿਨੋਦ ਕੁਮਾਰ, ਹੈਪੀ ਬਾਠ, ਨਵਜੋਤ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement