ਦੋ ਪਿੰਡਾਂ ਦੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ
ਗੁਰਮੀਤ ਖੋਸਲਾ
ਸ਼ਾਹਕੋਟ, 30 ਸਤੰਬਰ
ਦੋ ਪਿੰਡਾਂ ਦੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। ਨਜ਼ਦੀਕੀ ਪਿੰਡ ਦਰਗਾਬਾਦ ਵਿੱਚ ਸਰਬਸੰਮਤੀ ਨਾਲ ਪੰਚਾਇਤ ਚੁਣਨ ਲਈ ਕੀਤੇ ਇਕੱਠ ਵਿੱਚ ਰਾਜਵਿੰਦਰ ਸਿੰਘ ਹੇਰ ਨੂੰ ਸਰਪੰਚ, ਸੁਰਜੀਤ ਸਿੰਘ, ਸੰਦੀਪ ਸਿੰਘ, ਨਿਰਵੈਰ ਸਿੰਘ, ਰਣਜੀਤ ਕੌਰ ਤੇ ਲਖਵਿੰਦਰ ਕੌਰ ਨੂੰ ਪੰਚ ਚੁਣਿਆ ਗਿਆ।
ਸਰਪੰਚ ਚੁਣੇ ਜਾਣ ਤੋਂ ਬਾਅਦ ਹੇਰ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਸਮੁੱਚੇ ਵਿਕਾਸ ਕਰਨ ਨੂੰ ਤਰਜੀਹ ਦੇਣਗੇ। ਇਸੇ ਤਰ੍ਹਾਂ ਪਿੰਡ ਕੰਗ ਸਾਹਿਬ ਰਾਏ ਵਿਚ ਦੂਜੀ ਵਾਰ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।
ਚੁਣੀ ਗਈ ਪੰਚਾਇਤ ’ਚ ਕਮਲੇਸ਼ ਕੌਰ ਨੂੰ ਸਰਪੰਚ, ਕੁਲਵਿੰਦਰ ਕੌਰ, ਹਰਜਿੰਦਰ ਕੌਰ, ਕੁਲਦੀਪ ਕੌਰ, ਲਹਿੰਬਰ ਸਿੰਘ, ਪਰਗਟ ਸਿੰਘ, ਕੁਲਦੀਪ ਸਿੰਘ ਅਤੇ ਨਛੱਤਰ ਸਿੰਘ ਪੰਚ ਚੁਣੇ ਗਏ।
ਪੰਚੀ ਸਰਪੰਚੀ ਦੇ ਦਾਅਵੇਦਾਰਾਂ ਵੱਲੋਂ ਨਾਮਜ਼ਦਗੀ ਦਾਖ਼ਲ
ਫਗਵਾੜਾ (ਪੱਤਰ ਪ੍ਰੇਰਕ): ਪੰਜਾਬ ’ਚ ਹੋ ਰਹੀਆਂ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦਾ ਕੰਮ ਸ਼ੁਰੂ ਹੋ ਗਿਆ ਹੈ। ਅੱਜ ਇਸ ਬਲਾਕ ਵਿੱਚ 9 ਸਰਪੰਚੀ ਤੇ 22 ਪੰਚੀ ਦੇ ਦਾਅਵੇਦਾਰ ਵਿਅਕਤੀਆਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ। ਇਸ ਸਬੰਧੀ ਤਹਿਸੀਲਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਨਾਮਜ਼ਦਗੀਆਂ ਦਾ ਕੰਮ 5 ਅਕਤੂਬਰ ਤੱਕ ਚੱਲੇਗਾ।