For the best experience, open
https://m.punjabitribuneonline.com
on your mobile browser.
Advertisement

ਪੰਚਾਇਤਾਂ ਨੇ ‘ਦਿੱਲੀ ਚੱਲੋ’ ਅੰਦੋਲਨ ਨੂੰ ਸਮਰਥਨ ਦੇਣ ਲਈ ਮਤੇ ਪਾਏ

06:49 AM Mar 07, 2024 IST
ਪੰਚਾਇਤਾਂ ਨੇ ‘ਦਿੱਲੀ ਚੱਲੋ’ ਅੰਦੋਲਨ ਨੂੰ ਸਮਰਥਨ ਦੇਣ ਲਈ ਮਤੇ ਪਾਏ
ਪਿੰਡ ਪਿੱਦੀ ਦੇ ਲੋਕ ਮਤਾ ਪਾਸ ਕਰਦੇ ਹੋਏ|- ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 6 ਮਾਰਚ
ਪੰਜਾਬ-ਹਰਿਆਣਾ ਦੇ ਬਾਰਡਰ ਤੇ ‘ਦਿੱਲੀ ਚੱਲੋ’ ਅੰਦੋਲਨ ਨੂੰ ਜ਼ਿਲ੍ਹੇ ਦੀਆਂ ਪੰਚਾਇਤਾਂ ਨੇ ਮਤੇ ਪਾਸ ਕਰ ਕੇ ਸਮਰਥਨ ਦੇਣਾ ਸ਼ੁਰੂ ਕਰ ਦਿੱਤਾ ਹੈ| ਇਸ ਸਬੰਧੀ ਪਿੰਡ ਚੁਤਾਲਾ ਤੇ ਪਿੱਦੀ ਦੀਆਂ ਪੰਚਾਇਤਾਂ ਨੇ ਇਕੱਠ ਕਰ ਕੇ ਮੰਗਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਮਤੇ ਪਾਸ ਕੀਤੇ| ਇਸ ਮੌਕੇ ਕੀਤੇ ਇਕੱਠਾਂ ਵਿੱਚ ਸੰਘਰਸ਼ ਦੌਰਾਨ ਸ਼ਹਾਦਤ ਦਾ ਜਾਮ ਪੀ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ ਗਈਆਂ| ਕਿਸਾਨਾਂ ਨੇ ਹਰ ਘਰ ਤੋਂ ਇੱਕ ਜੀਅ ਨੂੰ ਦਿੱਲੀ ਭੇਜਣ ਦਾ ਭਰੋਸਾ ਦਿੱਤਾ|
ਪਿੰਡ ਪਿੱਦੀ ਦੇ ਸਰਪੰਚ ਸੁਵਿੰਦਰ ਸਿੰਘ, ਕਿਸਾਨ ਆਗੂ ਸਤਨਾਮ ਸਿੰਘ ਪੰਨੂ ਤੇ ਬੀਬੀ ਦਵਿੰਦਰ ਕੌਰ ਪਿੱਦੀ ਨੇ ਕਿਸਾਨੀ ਸੰਘਰਸ਼ ਵਿੱਚ ਤੇਜ਼ੀ ਲਈ 12 ਮੰਗਾਂ ’ਤੇ ਅਧਾਰਤ ਮਤਾ ਪਾਸ ਕਰਵਾਇਆ| ਪਿੰਡ ਚੁਤਾਲਾ ਦੇ ਇਕੱਠ ਨੂੰ ਸਰਪੰਚ ਮੇਹਰ ਸਿੰਘ ਚੁਤਾਲਾ ਤੋਂ ਇਲਾਵਾ ਕਿਸਾਨ ਆਗੂ ਸਵਿੰਦਰ ਸਿੰਘ ਚੁਤਾਲਾ, ਸਤਨਾਮ ਸਿੰਘ, ਮਾਸਟਰ ਤਾਰਾ ਸਿੰਘ ਵਰਿੰਦਰ ਸਿੰਘ ਸਾਬਕਾ ਸਰਪੰਚ ਤੇ ਹੋਰਨਾਂ ਨੇ ਸੰਬੋਧਨ ਕੀਤਾ ਅਤੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ|

Advertisement

ਕਿਸਾਨ ਮਹਾਪੰਚਾਇਤ ਦੀ ਤਿਆਰੀ ਸਬੰਧੀ ਮੀਟਿੰਗ

ਗੁਰਦਾਸਪੁਰ: ਸੰਯੁਕਤ ਕਿਸਾਨ ਮੋਰਚਾ ਵੱਲੋਂ 14 ਮਾਰਚ ਨੂੰ ਦਿੱਲੀ ਵਿੱਚ ਕੀਤੀ ਜਾ ਰਹੀ ਮਹਾਪੰਚਾਇਤ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ, ਜ਼ਿਲ੍ਹਾ ਗੁਰਦਾਸਪੁਰ ਦੇ ਸਰਗਰਮ ਕਾਰਕੁਨਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਦੀ ਅਗਵਾਈ ਵਿੱਚ ਸਥਾਨਕ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿੱਚ ਹੋਈ। ਇਸ ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਸੂਬਾ ਮੀਤ ਪ੍ਰਧਾਨ ਸਤਬਿੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਮੋਦੀ ਸਰਕਾਰ ਬੀਤੇ ਇੱਕ ਦਹਾਕੇ ਤੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਦੇਖਿਆ ਕਰ ਕੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਪਹੁੰਚਾ ਰਹੀ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਅਧਿਕਾਰਾਂ ਉੱਪਰ ਡਾਕਾ ਮਾਰਿਆ ਜਾ ਰਿਹਾ ਹੈ। ਇਸ ਮੌਕੇ ਪਲਵਿੰਦਰ ਸਿੰਘ ਕਿਲ੍ਹਾ ਨੱਥੂ ਸਿੰਘ, ਦਲਜੀਤ ਸਿੰਘ ਤਲਵੰਡੀ, ਸਤਨਾਮ ਸਿੰਘ ਭਗਵਾਨਪੁਰ ਤੇ ਅਨੋਖ ਸਿੰਘ ਘੋੜੇਵਾਹ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Author Image

sukhwinder singh

View all posts

Advertisement
Advertisement
×