ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਨ: ਸਿੱਧੂ

11:57 AM Oct 19, 2024 IST
ਪੰਚਾਇਤ ਦਾ ਸਨਮਾਨ ਕਰਦੇ ਹੋਏ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ। -ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 18 ਅਕਤੂਬਰ
ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਹਲਕੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪਿੰਡਾਂ ਦੇ ਵਿਕਾਸ ਕੰਮਾਂ ਲਈ ਸਮਰਪਿਤ ਹੋਣ ਦਾ ਸੱਦਾ ਦਿੱਤਾ ਹੈ। ਉਹ ਫੇਜ਼-7 ਸਥਿਤ ਆਪਣੇ ਗ੍ਰਹਿ ਵਿਖੇ ਪਹੁੰਚੀਆਂ ਪਿੰਡ ਕੁਰੜੀ, ਗੁਡਾਣਾ ਅਤੇ ਨਾਨੋਮਾਜਰਾ ਦੀਆਂ ਪੰਚਾਇਤਾਂ ਦਾ ਸਨਮਾਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਨਵੇਂ ਚੁਣੇ ਪੰਚਾਂ-ਸਰਪੰਚਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਪਿੰਡ ਕੁਰੜੀ ਦੇ ਸਰਪੰਚ ਨਾਹਰ ਸਿੰਘ, ਜਗਰੂਪ ਸਿੰਘ ਢੋਲ, ਗੁਰਮੀਤ ਸਿੰਘ ਨੰਬਰਦਾਰ, ਭਗਵਾਨ ਸਿੰਘ, ਭਾਗ ਸਿੰਘ, ਸਮਸ਼ੇਰ ਸਿੰਘ, ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਸਨੀਕਾਂ ਤੋਂ ਇਲਾਵਾ ਗੁਡਾਣਾ ਦੇ ਸਰਪੰਚ ਗੁਰਜੰਟ ਸਿੰਘ ਤੇ ਨਾਨੋਮਾਜਰਾ ਦੀ ਪੰਚਾਇਤ ਅਤੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਹਾਜ਼ਰ ਸਨ।

Advertisement

Advertisement