ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਸ਼ਿਆਰਪੁਰ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ ਨੇ ਅਹੁਦੇ ਦਾ ਹਲਫ਼ ਲਿਆ

10:03 AM Dec 04, 2024 IST
ਜ਼ਿਲ੍ਹੇ ਦੇ ਨਵ-ਨਿਯੁਕਤ ਪੰਚ, ਸਰਪੰਚ ਆਪਣੇ ਅਹੁਦੇ ਦਾ ਹਲਫ਼ ਲੈਂਦੇ ਹੋਏ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 3 ਦਸੰਬਰ
ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਜ਼ਿਲ੍ਹੇ ਦੀਆਂ 1403 ਪੰਚਾਇਤਾਂ ਦੇ 9314 ਪੰਚਾਂ ਤੇ ਸਰਪੰਚਾਂ ਨੂੰ ਉਨ੍ਹਾਂ ਦੇ ਅਹੁਦੇ ਦਾ ਹਲਫ਼ ਦਿਵਾਉਂਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਪੰਚਾਇਤਾਂ ਸਮਾਜਿਕ ਬੁਰਾਈਆ ਦੇ ਖਾਤਮੇ ਲਈ ਵੀ ਅੱਗੇ ਆ ਕੇ ਸਰਗਰਮ ਭੂਮਿਕਾ ਨਿਭਾਉਣ। ਸਥਾਨਕ ਲਾਜਵੰਤੀ ਸਟੇਡੀਅਮ ਵਿੱਚ ਕਰਵਾਏ ਗਏ ਸਹੁੰ ਚੁੱਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ 273 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆ ਗਈਆਂ ਹਨ ਜੋ ਪਿੰਡਾਂ ਵਿੱਚ ਆਪਸੀ ਭਾਈਚਾਰੇ ਦਾ ਸਬੂਤ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਚਾਇਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਸੱਦਾ ਦਿੱਤਾ ਕਿ ਲੋਕਾਂ ਵਲੋਂ ਉਨ੍ਹਾਂ ਦੇ ਮੋਢਿਆਂ ’ਤੇ ਪਾਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦਿਆਂ ਪਿੰਡਾਂ ਦੀ ਨੁਹਾਰ ਬਦਲਣ ਲਈ ਕਦਮ ਚੁੱਕਣ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਨੇ ਨਵੇਂ ਚੁਣੇ ਸਰਪੰਚਾਂ/ਪੰਚਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਪਿੰਡਾਂ ਵਿੱਚ ਸਮਾਜਿਕ ਅਲਾਮਤਾਂ ਦੇ ਮੁਕੰਮਲ ਸਫ਼ਾਏ ਲਈ ਪੰਚਾਇਤਾਂ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਪੰਜਾਬ ਸਰਕਾਰ ਵਲੋਂ ਹਰ ਸੰਭਵ ਮੱਦਦ ਅਤੇ ਸਹਿਯੋਗ ਯਕੀਨੀ ਬਣਾਇਆ ਜਾਵੇਗਾ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪੰਚਾਇਤਾਂ ਨੂੰ ਤਾਕੀਦ ਕੀਤੀ ਕਿ ਉਹ ਪਿੰਡਾਂ ਵਿਚ ਆਪਸੀ ਸਾਂਝ ਨੂੰ ਮਜ਼ਬੂਤ ਕਰਦਿਆਂ ਬਿਨਾਂ ਕਿਸੇ ਭੇਦਭਾਵ ਤੋਂ ਹਰ ਪੱਖੋਂ ਵਿਕਾਸ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਸਰਕਾਰ ਅਤੇ ਪਿੰਡਾਂ ਵਿਚ ਅਹਿਮ ਕੜੀ ਹਨ ਅਤੇ ਵਿਕਾਸ ਕਾਰਜਾਂ ਲਈ ਇਨ੍ਹਾਂ ਦੀ ਭੂਮਿਕਾ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਚਾਇਤਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੂਰੇ ਅਮਨ-ਅਮਾਨ ਨਾਲ ਪੰਚਾਇਤੀ ਚੋਣਾਂ ਹੋਣ ਲਈ ਜ਼ਿਲ੍ਹਾ ਵਾਸੀ ਵਧਾਈ ਦੇ ਪਾਤਰ ਹਨ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਜਸਵੀਰ ਸਿੰਘ ਰਾਜਾ ਗਿੱਲ, ਕਰਮਬੀਰ ਸਿੰਘ ਘੁੰਮਣ, ਡਾ. ਇਸ਼ਾਂਕ ਕੁਮਾਰ, ਮੇਅਰ ਸੁਰਿੰਦਰ ਕੁਮਾਰ ਆਦਿ ਮੌਜੂਦ ਸਨ।

Advertisement

Advertisement