ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਕੂਲਾ ਤੇ ਨੇੜਲੇ ਪਿੰਡਾਂ ’ਚ ਮੀਂਹ ਕਾਰਨ ਹੜ੍ਹਾਂ ਦਾ ਖ਼ਤਰਾ

06:07 AM Jul 05, 2024 IST

ਪੱਤਰ ਪ੍ਰੇਰਕ
ਪੰਚਕੂਲਾ, 4 ਜੁਲਾਈ
ਪੰਚਕੂਲਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਪਿਛਲੇ ਸਾਲ ਤਿੰਨ ਦਿਨ ਲਗਾਤਾਰ ਪਏ ਮੀਂਹ ਨੇ ਜ਼ਿਲ੍ਹੇ ਵਿੱਚ ਤਬਾਹੀ ਮਚਾਈ ਸੀ। ਭਾਰੀ ਮੀਂਹ ਵਿੱਚ ਸੜਕਾਂ ਦੇ ਨਾਲ-ਨਾਲ ਚਾਰ ਪੁਲ ਵੀ ਰੁੜ੍ਹ ਗਏ ਸਨ। ਇੱਕ ਸਾਲ ਬੀਤਣ ਤੋਂ ਬਾਅਦ ਵੀ ਮਾਤਾ ਮਨਸਾ ਦੇਵੀ ਮੰਦਰ ਰੋਡ ’ਤੇ ਸਥਿਤ ਪੁਲ ਨੂੰ ਛੱਡ ਕੇ ਜ਼ਿਲ੍ਹੇ ਦੇ ਸਾਰੇ ਪੁਲ ਸੁੰਨਸਾਨ ਪਏ ਹਨ। ਇਨ੍ਹਾਂ ਵਿੱਚ ਕੀਰਤਪੁਰ-ਮਧੇਵਾਲਾ, ਬਰੋਟੀਵਾਲਾ, ਅਮਰਾਵਤੀ ਐਨਕਲੇਵ ਨੇੜੇ ਹਾਈਵੇਅ ਵਾਲਾ ਪੁਲ, ਕੌਸ਼ੱਲਿਆ ਡੈਮ ਦੀ ਪਾਈਪਲਾਈਨ ਸਮੇਤ ਜ਼ਿਲ੍ਹੇ ਦੀਆਂ ਹੋਰ ਸੜਕਾਂ ਸ਼ਾਮਲ ਹਨ। 12 ਮਹੀਨੇ ਪਹਿਲਾਂ ਹੋਏ ਨੁਕਸਾਨ ਦਾ ਖ਼ਮਿਆਜ਼ਾ ਲੋਕ ਅੱਜ ਵੀ ਭੁਗਤ ਰਹੇ ਹਨ। ਅੱਜ ਵੀ ਪੰਚਕੂਲਾ ਸ਼ਹਿਰ ਅਤੇ ਹਿਮਾਚਲ ਪ੍ਰਦੇਸ਼ ਦੇ 100 ਪਿੰਡਾਂ ਦੇ ਵਪਾਰੀਆਂ, ਪੇਸ਼ੇਵਰਾਂ ਅਤੇ ਵਿਦਿਆਰਥੀਆਂ ਨੂੰ ਦਰਿਆਵਾਂ ਰਾਹੀਂ ਆਉਣਾ-ਜਾਣਾ ਪੈਂਦਾ ਹੈ। ਅਜਿਹੇ ਵਿੱਚ ਜੇਕਰ ਜੁਲਾਈ ਅਤੇ ਅਗਸਤ ਮਹੀਨੇ ਵਿੱਚ ਦੋ ਦਿਨ ਵੀ ਲਗਾਤਾਰ ਮੀਂਹ ਪੈ ਜਾਂਦਾ ਹੈ ਤਾਂ ਲੋਕਾਂ ਦੀ ਆਵਾਜਾਈ ਲਈ ਇਹ ਕੱਚੀ ਸੜਕ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਦੱਸ ਦੇਈਏ ਕਿ ਪਿਛਲੇ ਸਾਲ 100 ਦੇ ਕਰੀਬ ਲੋਕਾਂ ਦੇ ਘਰ ਰੁੜ੍ਹ ਗਏ ਸਨ। ਉਨ੍ਹਾਂ ਨੂੰ ਵੀ ਹੁਣ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ ਹੈ। ਜਦੋਂ ਵੀ ਬਾਰਿਸ਼ ਸ਼ੁਰੂ ਹੁੰਦੀ ਹੈ ਤਾਂ ਪੰਚਕੂਲਾ ਜ਼ਿਲ੍ਹੇ ਦੇ ਲੋਕ ਬੀਤੇ ਸਾਲ ਨੂੰ ਯਾਦ ਕਰਕੇ ਘਬਰਾਉਂਦੇ ਹਨ ਕਿ ਇਸ ਸਾਲ ਵੀ ਉਨ੍ਹਾਂ ਦਾ ਹਾਲ ਪਿਛਲੇ ਸਾਲ ਵਰਗਾ ਹਾਲ ਨਾ ਹੋ ਜਾਵੇ।

Advertisement

Advertisement