For the best experience, open
https://m.punjabitribuneonline.com
on your mobile browser.
Advertisement

ਪੰਡਿਤ ਦੀਨਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ

08:59 AM Sep 27, 2024 IST
ਪੰਡਿਤ ਦੀਨਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ
ਪੰਡਿਤ ਦੀਨਦਿਆਲ ਉਪਾਧਿਆਏ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਭਾਜਪਾ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਲੁਧਿਆਣਾ:

Advertisement

ਭਾਰਤੀ ਜਨਤਾ ਪਾਰਟੀ ਵੱਲੋਂ ਭਾਜਪਾ ਦੇ ਸੰਸਥਾਪਕ ਪੰਡਤ ਦੀਨਦਿਆਲ ਉਪਾਧਿਆਏ ਦਾ ਜਨਮ ਦਿਨ ਸਥਾਨਕ ਭਾਜਪਾ ਦਫ਼ਤਰ ਦੁੱਗਰੀ ਨੇੜੇ ਦਾਣਾ ਮੰਡੀ ਵਿੱਚ ਵਰਕਰਾਂ ਨੇ ਉਤਸ਼ਾਹ ਨਾਲ ਮਨਾਇਆ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿੱਚ ਭਾਜਪਾ ਆਗੂ ਗੁਰਮੀਤ ਰਾਣਾ ਸੋਢੀ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਸਾਡੇ ਪ੍ਰੇਰਣਾਦਾਇਕ ਅਤੇ ਆਰਥਿਕ ਚਿੰਤਕ ਪੰਡਿਤ ਦੀਨਦਿਆਲ ਉਪਾਧਿਆਏ ਦੇ ਵਿਚਾਰ ਭਾਰਤੀ ਰਾਜਨੀਤੀ ਵਿੱਚ ਸ਼ੁੱਧਤਾ, ਸਮਰਪਣ ਅਤੇ ਪ੍ਰਮਾਣਿਕਤਾ ਨੂੰ ਪ੍ਰੇਰਿਤ ਕਰਦੇ ਹਨ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦੀ ਸ਼ਖ਼ਸੀਅਤ ਅਤੇ ਕਾਰਜ ਦੇਸ਼ ਵਾਸੀਆਂ ਲਈ ਹਮੇਸ਼ਾਂ ਪ੍ਰੇਰਨਾ ਸਰੋਤ ਰਹਿਣਗੇ। ਉਨ੍ਹਾਂ ਕਿਹਾ ਕਿ ਪੰਡਿਤ ਦੀਨਦਿਆਲ ਦਾ ਜੀਵਨ ਦੇਸ਼ ਸੇਵਾ ਅਤੇ ਸਮਰਪਣ ਦਾ ਮਹਾਨ ਪ੍ਰਤੀਕ ਹੈ। ਇਸ ਮੌਕੇ ਡਾ. ਕਨਿਕਾ ਘਰਜਿੰਦਲ, ਨਰਿੰਦਰ ਸਿੰਘ ਮੱਲੀ ਤੇ ਗੁਰਦੀਪ ਸਿੰਘ ਨੀਟੂ ਨੇ ਵੀ ਪੰਡਿਤ ਦੀਨਦਿਆਲ ਉਪਾਧਿਆਏ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement