ਲੋੜਵੰਦ ਕਿਸਾਨਾਂ ਨੂੰ ਪਨੀਰੀ ਮੁਹੱਈਆ ਕਰਵਾਈ ਜਾ ਰਹੀ ਹੈ: ਮੁੱਖ ਖੇਤੀਬਾੜੀ ਅਫ਼ਸਰ
ਟ੍ਰਬਿਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਜੁਲਾਈ
ਜ਼ਿਲ੍ਹਾ ਲੁਧਿਆਣਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੁਣ ਮੁਫ਼ਤ ਬੀਜ ਤੇ ਪਨੀਰੀ ਦਿੱਤੀ ਜਾਏਗੀ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਬੀਤੇ ਦਨਿੀਂ ਭਾਰੀ ਬਾਰਿਸ਼ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਭਾਗ ਵੱਲੋਂ ਮੁਫਤ ਬੀਜ ਅਤੇ ਪਨੀਰੀ ਲੋੜਵੰਦ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਸਬੰਧੀ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਦੇ ਅਧਿਕਾਰੀ/ਕਰਮਚਾਰੀ ਲਗਾਤਾਰ ਖੇਤਾਂ ਦੇ ਦੌਰੇ ਕਰ ਰਹੇ ਹਨ ਅਤੇ ਕਿਸਾਨਾਂ ਨਾਲ ਰਾਬਤੇ ਵਿੱਚ ਹਨ। ਉਨ੍ਹਾਂ ਦੱਸਿਆ ਕਿ ਬਲਾਕ ਸਿੱਧਵਾਂ ਵਿੱਚ ਡਾ. ਗੁਰਮੁੱਖ ਸਿੰਘ (9876150208) ਅਤੇ ਡਾ. ਜਗਦੇਵ ਸਿੰਘ (9417355358) ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਦਕਿ ਬਲਾਕ ਮਾਂਗਟ ਵਿੱਚ ਡਾ. ਜਸਵਿੰਦਰ ਸਿੰਘ (9888010156), ਡਾ. ਗੁਰਿੰੰਦਰਪਾਲ ਕੌਰ (8968988622), ਬਲਾਕ ਮਾਛੀਵਾੜਾ ਅਤੇ ਸਮਰਾਲਾ ’ਚ ਡਾ. ਕੁਲਦੀਪ ਸਿੰਘ (9216517101), ਡਾ. ਰੁਪਿੰਦਰ ਕੌਰ (9915583052), ਬਲਾਕ ਲੁਧਿਆਣਾ ਡਾ. ਦਾਰਾ ਸਿੰਘ (8872411099), ਬਲਾਕ ਖੰਨਾ, ਡਾ. ਜਸਵਿੰਦਰਪਾਲ ਸਿੰਘ (9216117204), ਬਲਾਕ ਦੋਰਾਹਾ ਡਾ. ਰਾਮ ਸਿੰਘ ਪਾਲ (8146676217), ਬਲਾਕ ਪੱਖੋਵਾਲ ਡਾ. ਸੁਖਵਿੰਦਰ ਕੌਰ ਗਰੇਵਾਲ (9864670000), ਬਲਾਕ ਸੁਧਾਰ ਡਾ. ਲਖਵੀਰ ਸਿੰਘ (9876022022) ਅਤੇ ਬਲਾਕ ਜਗਰਾਉਂ ਡਾ. ਗੁਰਦੀਪ ਸਿੰਘ (9872800575) ਉਪਲੱਬਧ ਹੋਣਗੇ।