For the best experience, open
https://m.punjabitribuneonline.com
on your mobile browser.
Advertisement

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਡੀਐੱਸਈ ਨਾਲ ਮੰਗਾਂ ਸਬੰਧੀ ਪੈਨਲ ਮੀਟਿੰਗ

10:58 AM Jul 14, 2024 IST
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਡੀਐੱਸਈ ਨਾਲ ਮੰਗਾਂ ਸਬੰਧੀ ਪੈਨਲ ਮੀਟਿੰਗ
Advertisement

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 13 ਜੁਲਾਈ
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਦੇ ਵਫ਼ਦ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਪ੍ਰਾਇਮਰੀ ਅਧਿਆਪਕਾਂ ਅਤੇ ਸਕੂਲਾਂ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਡਾਇਰੈਕਟਰ ਸਕੂਲ ਸਿੱਖਿਆ (ਐਲੀਮੈਂਟਰੀ) ਅਮਨਿੰਦਰ ਕੌਰ ਨਾਲ ਪੈਨਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਹਾਇਕ ਡਾਇਰੈਕਟਰ ਕੁਲਦੀਪ ਸਿੰਘ ਬਾਠ ਸਮੇਤ ਦਫ਼ਤਰ ਦੇ ਹੋਰ ਅਧਿਕਾਰੀ ਮੌਜੂਦ ਰਹੇ। ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਾਜੀਵ ਬਰਨਾਲਾ ਨੇ ਦੱਸਿਆ ਕਿ ਕਈ ਸਾਲਾਂ ਤੋਂ ਲਟਕੀ ਈਟੀਟੀ ਤੋਂ ਮਾਸਟਰ ਕਾਡਰ ਦੀ ਤਰੱਕੀ ਨੇਪਰੇ ਚਾੜ੍ਹਨ ਸਬੰਧੀ ਲੋੜੀਂਦੀ ਨਿਯਮ ਤਬਦੀਲੀ ਦਾ ਮਾਮਲਾ ਪ੍ਰਸੋਨਲ ਵਿਭਾਗ ਵਿੱਚ ਪੈਂਡਿੰਗ ਕੰਮ ਅਗਸਤ ਮਹੀਨੇ ਵਿੱਚ ਪੂਰਾ ਹੋਣ ਦੀ ਉਮੀਦ ਜਤਾਈ ਗਈ ਅਤੇ ਈਟੀਟੀ ਤੋਂ ਐੱਚਟੀ ਅਤੇ ਐੱਚਟੀ ਤੋਂ ਸੀਐੱਚਟੀ ਦੀ ਪੈਂਡਿੰਗ ਤਰੱਕੀ ਵੀ ਜਲਦ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਗਿਆ। ਡੀਐੱਸਈ ਨੇ ਅਗਲੇ 10 ਦਿਨਾਂ ਰਹਿੰਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਨਿਯੁਕਤੀਆਂ ਕਰਨ ਅਤੇ ਮਾਲੇਰਕੋਟਲਾ ਨਵਾਂ ਜਿਲ੍ਹਾ ਬਣਨ ਦੇ ਬਾਵਜੂਦ ਕੋਈ ਪੱਕੀ ਅਸਾਮੀ ਨਾ ਹੋਣ ਦਾ ਮਾਮਲਾ ਵੀ ਹੱਲ ਕਰਨ ਦੀ ਗੱਲ ਆਖੀ ਗਈ। ਐਸੋਸੀਏਟ ਟੀਚਰਜ਼ ਵਿੱਚੋਂ 10 ਸਾਲ ਪੂਰੇ ਕਰ ਚੁੱਕੇ ਰਹਿੰਦੇ ਅਧਿਆਪਕਾਂ ਨੂੰ ਜਲਦ ਆਰਡਰ ਦੇਣ ਦਾ ਭਰੋਸਾ ਦਿੱਤਾ ਗਿਆ। ਜਥੇਬੰਦੀ ਵੱਲੋਂ ਦੂਰ ਦੁਰਾਡੇ ਭਰਤੀ 6635 ਈਟੀਟੀ ਅਧਿਆਪਕਾਂ ਨੂੰ ਵੀ ਮੌਜੂਦਾ ਸੈਸ਼ਨ ਵਿੱਚ ਹੀ ਬਦਲੀ ਕਰਵਾਉਣ ਦਾ ਮੌਕਾ ਦੇਣ ਦੀ ਮੰਗ ਰੱਖੀ ਗਈ।

Advertisement
Advertisement
Author Image

sukhwinder singh

View all posts

Advertisement
×